ਛਮੀ ਬੰਗਾਲ: ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕੋਲਕਾਤਾ ਵਿਖੇ ਰਾਜਭਵਨ ’ਚ ਰਾਜਪਾਲ ਜਗਦੀਪ ਧਨਖੜ ਨੇ ਮਮਤਾ ਬੈਨਰਜੀ ਨੂੰ ਅਹੁਦੇ ਦੇ ਸਹੁੰ ਚੁਕਵਾਈ।
ਕੋਰੋਨਾ ਦੇ ਮੱਦੇਨਜ਼ਰ ਸਹੁੰ ਚੁੱਕ ਸਮਾਗਮ ਬੇਹੱਦ ਸਾਦਾ ਰੱਖਿਆ ਗਿਆ। ਸਮਾਗਮ ਦੌਰਾਨ ਮੰਚ ’ਤੇ ਮਮਤਾ ਬੈਨਰਜੀ ਅਤੇ ਰਾਜਪਾਲ ਜਗਦੀਪ ਧਨਖੜ ਹੀ ਨਜ਼ਰ ਆਏ। ਇਸ ਤੋਂ ਇਲਾਵਾ ਸਮਾਗਮ ‘ਚ ਟੀ. ਐੱਮ. ਸੀ. ਦੇ ਚੁਣਾਵੀ ਰਣਨੀਤੀਕਾਰ ਰਹੇ ਪ੍ਰਸ਼ਾਤ ਕਿਸ਼ੋਰ, ਅਭਿਸ਼ੇਕ ਬੈਨਰਜੀ, ਪ੍ਰਦੀਪ ਭੱਟਾਚਾਰੀਆ ਅਤੇ ਪਾਰਟੀ ਦੇ ਕੁਝ ਵਿਧਾਇਕ ਵੀ ਪੁੱਜੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ ।
Congratulations to Mamata Didi on taking oath as West Bengal’s Chief Minister. @MamataOfficial
— Narendra Modi (@narendramodi) May 5, 2021