ਭਾਰਤੀ ਚੋਣ ਕਮਿਸ਼ਨ ਨੇ ਉਪ ਚੋਣਾਂ ਨੂੰ ਕੀਤਾ ਮੁਲਤਵੀ

TeamGlobalPunjab
1 Min Read

 3 ਲੋਕ ਸਭਾ ਸੀਟਾਂ ਅਤੇ

8 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਮੁਲਤਵੀ

 

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਬੁੱਧਵਾਰ ਦੇਰ ਸ਼ਾਮੀਂ ਅਹਿਮ ਐਲਾਨ ਕੀਤਾ । ਚੋਣ ਕਮਿਸ਼ਨ ਨੇ ਦੇਸ਼ ਵਿਚ ਕੋਰੋਨਾ ਸੰਕਰਮਣ ਦੀ ਸਥਿਤੀ ਦੇ ਮੱਦੇਨਜ਼ਰ 3 ਲੋਕ ਸਭਾ ਸੀਟਾਂ ਅਤੇ 8 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।

 

ਇਹ ਜ਼ਿਮਨੀ ਚੋਣਾਂ ਹਿਮਾਚਲ ਪ੍ਰਦੇਸ਼ ਵਿੱਚ ਮੰਡੀ, ਦਾਦਰਾ ਅਤੇ ਨਗਰ ਹਵੇਲੀ ਅਤੇ ਮੱਧ ਪ੍ਰਦੇਸ਼ ਦੇ ਖੰਡਵਾ ਲੋਕ ਸਭਾ ਸੀਟਾਂ ‘ਤੇ ਹੋਣੀਆਂ ਸੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਵੱਖ-ਵੱਖ ਸੂਬਿਆਂ ਦੀਆਂ 8 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ।

ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਪਿਛਲੇ ਮਹੀਨੇ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੇ ਦੇਹਾਂਤ ਤੋਂ ਬਾਅਦ ਖਾਲੀ ਹੈ। ਦਾਦਰਾ ਅਤੇ ਨਗਰ ਹਵੇਲੀ ਦੇ ਸੰਸਦ ਮੈਂਬਰ ਮੋਹਨ ਡੇਲਕਰ ਦੀ ਫਰਵਰੀ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।

ਖੰਡਵਾ ਲੋਕ ਸਭਾ ਸੀਟ ਭਾਜਪਾ ਸੰਸਦ ਮੈਂਬਰ ਨੰਦਕੁਮਾਰ ਸਿੰਘ ਚੌਹਾਨ ਦੀ ਮੌਤ ਤੋਂ ਬਾਅਦ ਖਾਲੀ ਹੈ। 1980 ਤੋਂ ਬਾਅਦ ਪਹਿਲੀ ਵਾਰ ਹੈ ਜਦੋਂ ਖੰਡਵਾ ਸੀਟ ‘ਤੇ ਜ਼ਿਮਨੀ ਚੋਣ ਦੀ ਸਥਿਤੀ ਬਣੀ ਹੈ।

Share This Article
Leave a Comment