ਜੋਧਪੁਰ: ਰਾਜਸਥਾਨ ਦੀ ਜੋਧਪੁਰ ਜੇਲ੍ਹ ‘ਚ ਕੈਦ ਆਸਾਰਾਮ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਜਾਣਕਾਰੀ ਮੁਤਾਬਕ ਸਿਹਤ ਵਿਗੜਨ ਤੋਂ ਬਾਅਦ ਆਸਾਰਮ ਨੂੰ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਸ਼ਾਮ ਆਸਾਰਾਮ ਦੀ ਕੋਵਿਡ ਰਿਪੋਰਟ ਪਾਜ਼ਿਟਿਵ ਆਈ ਸੀ। ਇਸ ਤੋਂ ਇਲਾਵਾ ਜੇਲ੍ਹ ‘ਚ 12 ਹੋਰ ਕੈਦੀ ਸੰਕਰਮਿਤ ਪਾਏ ਗਏ ਹਨ।
ਦੱਸ ਦਈਏ 18 ਫਰਵਰੀ ਨੂੰ ਆਸਾਰਾਮ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ, ਕੋਈ ਵੀ ਗੰਭੀਰ ਪਰੇਸ਼ਾਨੀ ਨਾ ਮਿਲਣ ਕਾਰਨ ਉਸ ਨੂੰ ਦੋ ਦਿਨਾਂ ਬਾਅਦ ਵਾਪਸ ਜੋਧਪੁਰ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ।