ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਪੱਛਮ ਬੰਗਾਲ ‘ਚ ਐਫਆਈਆਰ ਦਰਜ ਕਰਵਾਈ ਗਈ ਹੈ। ਕੰਗਨਾ ‘ਤੇ ਪੱਛਮੀ ਬੰਗਾਲ ‘ਚ ਦੰਗੇ ਭੜਕਾਉਣ ਦੇ ਦੋਸ਼ ਲੱਗੇ ਹਨ। ਟੀਐਮਸੀ ਦੀ ਆਗੂ ਰਿਜੂ ਦੱਤਾ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ‘ਚ ਲਿਖਿਆ ਗਿਆ ਹੈ ਕਿ ਕੰਗਨਾ ਨੇ ਪੱਛਮੀ ਬੰਗਾਲ ‘ਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ।
ਰਿਜੂ ਦੱਤਾ ਨੇ ਪੁਲੀਸ ਨੂੰ ਦਿੱਤੀ ਕੰਪਲੇਂਟ ‘ਚ ਕੰਗਨਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਲਿੰਕ ਦਿੱਤਾ ਤੇ ਲਿਖਿਆ ਕੰਗਨਾ ਵੱਲੋਂ ਭੜਕਾਊ ਪੋਸਟਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੰਗਨਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਅਕਸ ਵਿਗਾੜਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ।
ਦੱਸ ਦਈਏ ਕਿ ਕੰਗਨਾ ਰਣੌਤ ਦਾ ਟਵਿੱਟਰ ਹੈਂਡਲ ਹਾਲ ਹੀ ਵਿਚ ਸਸਪੈਂਡ ਕਰ ਦਿੱਤਾ ਗਿਆ ਸੀ। ਉਸ ਵਲੋਂ ਇੱਕ ਤੋਂ ਬਾਅਦ ਇੱਕ ਲਗਾਤਾਰ ਲੰਬੇ ਸਮੇਂ ਤੋਂ ਭੜਕਾਊ ਟਵੀਟ ਕੀਤੇ ਜਾ ਰਹੇ ਸਨ। ਜਿਸ ਤੋਂ ਬਾਅਦ ਟਵਿੱਟਰ ਨੇ ਕੰਗਨਾ ਦਾ ਅਕਾਊਂਟ ਹਮੇਸ਼ਾ ਲਈ ਸਸਪੈਂਡ ਕਰ ਦਿੱਤਾ।