ਚੰਡੀਗੜ੍ਹ: ਪੂਰੇ ਦੇਸ਼ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਜਿਸ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀਕਐਂਡ ਕਰਫਿਊ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਸ਼ੁੱਕਰਵਾਰ ਨੂੰ ਹੋਈ ਕੋਵਿਡ ਵਾਰ ਰੂਮ ਬੈਠਕ ‘ਚ ਪ੍ਰਸ਼ਾਸਕ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਿਆ ਹੈ।
ਵੀਕੈਂਡ ਕਰਫ਼ਿਊ ਸ਼ਨਿਚਰਵਾਰ ਸਵੇਰੇ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤੱਕ ਰਹੇਗਾ। ਇਸ ਦੌਰਾਨ ਸ਼ਹਿਰ ‘ਚ ਧਾਰਾ 144 ਲਾਗੂ ਰਹੇਗੀ ਲੋਕ ਕਿਤੇ ਵੀ ਇਕੱਠੇ ਨਹੀਂ ਹੋ ਸਕਦੇ। ਇਸ ਤੋਂ ਇਲਾਵਾ ਘਰਾਂ ‘ਚੋਂ ਬਾਹਰ ਨਿਕਲਣ ਦੀ ਮਨਾਹੀ ਰਹੇਗੀ। ਦੂਜੇ ਪਾਸੇ, ਜੇ ਲੋਕ ਸਵੇਰ ਦੀ ਸੈਰ ਕਰਨਾ ਚਾਹੁੰਦੇ ਹਨ, ਤਾਂ ਉਹ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਕਰ ਸਕਦੇ ਹਨ।