ਜੁਰਾਬਾਂ ਵੇਚਣ ਵਾਲੇ ਵੰਸ਼ ਦੀ ਇਮਾਨਦਾਰੀ ਤੋਂ ਪ੍ਰਭਾਵਿਤ ਹੋਏ ਕੈਪਟਨ, ਵੀਡੀਓ ਕਾਲ ਰਾਹੀਂ ਕੀਤੀ ਗੱਲ

TeamGlobalPunjab
2 Min Read

ਲੁਧਿਆਣਾ: ਸੂਬੇ ਦੇ ਮੁੱਖ ਮੰਤਰੀ ਨੇ ਸ਼ਹਿਰ ਦੀਆਂ ਸੜਕਾਂ ’ਤੇ ਜੁਰਾਬਾਂ ਵੇਚਣ ਵਾਲੇ 10 ਸਾਲ ਦੇ ਵੰਸ਼ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਵੰਸ਼ ਦੀ ਪੜ੍ਹਾਈ ਦਾ ਖਰਚ ਹੁਣ ਪੰਜਾਬ ਸਰਕਾਰ ਚੁੱਕੇਗੀ। ਇਸ ਤੋਂ ਇਲਾਵਾ ਕੈਪਟਨ ਵਲੋਂ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

ਦੱਸ ਦਈਏ ਕੁਝ ਦਿਨ ਪਹਿਲਾਂ ਵੰਸ਼ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿਚ ਉਹ ਪਰਿਵਾਰ ਦੀ ਮਦਦ ਲਈ ਸੜਕ ਕਿਨਾਰੇ ਜੁਰਾਬਾਂ ਵੇਚ ਰਿਹਾ ਸੀ। ਵੀਡੀਓ ‘ਚ ਕਾਰ ਚਾਲਕ ਨੇ ਜੁਰਾਬਾਂ ਦੀ ਕੀਮਤ ਵੱਧ ਦੇਣ ਦੀ ਪੇਸ਼ਕਸ਼ ਕੀਤੀ ਪਰ ਬੱਚੇ ਨੇ ਲੈਣ ਤੋਂ ਇਨਕਾਰ ਕਰ ਦਿੱਤਾ।

ਇਹ ਵੀਡੀਓ ਦੇਖਣ ਤੋਂ ਬਾਅਦ ਮੁੱਖ ਮੰਤਰੀ ਨੇ ਵੰਸ਼ ਅਤੇ ਪਰਿਵਾਰ ਨਾਲ ਵੀਡੀਓ ਕਾਲ ’ਤੇ ਗੱਲ ਵੀ ਕੀਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦਾ ਸਵੈਮਾਣ ਪ੍ਰਭਾਵਿਤ ਕਰ ਗਿਆ। ਇਸ ਬੱਚੇ ਦੀ ਵੀਡੀਓ ਨੂੰ ਇੰਟਰਨੈਟ ’ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਦੇਖਿਆ ਹੈ ਅਤੇ ਲੋਕ ਇਸ ਦੀ ਇਮਾਨਦਾਰੀ ਦੀ ਸ਼ਲਾਘਾ ਕਰ ਰਹੇ ਹਨ।

Share This Article
Leave a Comment