ਲੁਧਿਆਣਾ : ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ‘ਚ ਸਭ ਤੋਂ ਮਾੜੇ ਹਾਲਾਤ ਲੁਧਿਆਣਾ ਜ਼ਿਲ੍ਹੇ ਦੇ ਹਨ। ਇਸ ਵਿਚਾਲੇ ਕਿਲ੍ਹਾ ਰਾਏਪੁਰ ਦੇ ਇੱਕ ਪੋਲਟਰੀ ਫਾਰਮ ‘ਚ ਬਰਡ ਫਲੂ ਦਾ ਕੇਸ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਸੈਂਪਲ ਦੀ ਭੋਪਾਲ ਲੈਬ ‘ਚ ਜਾਂਚ ਕੀਤੀ ਗਈ, ਜਿਸ ਵਿਚ ਏਵੀਅਨ ਇਨਫਲੂਐਲਜ਼ਾ (H5 N8) ਪਾਇਆ ਗਿਆ ਹੈ।
ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਖੰਨਾ ਦੇ ਏਡੀਸੀ ਸਕਤਾਰ ਸਿੰਘ ਬੱਲ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਏ. ਡੀ. ਸੀ. ਖੰਨਾ ਚੇਅਰਮੈਨ, ਐੱਸ. ਡੀ. ਐੱਮ. ਪਾਇਲ, ਏ. ਡੀ. ਸੀ. ਪੀ.-2 ਜਸਕਿਰਨ ਸਿੰਘ ਤੇਜਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਬੀ. ਡੀ. ਪੀ. ਓ. ਡੇਹਲੋਂ, ਜ਼ਿਲ੍ਹਾ ਵਣ ਅਫ਼ਸਰ ਲੁਧਿਆਣਾ, ਸੀਨੀਅਰ ਮੈਡੀਕਲ ਅਫ਼ਸਰ ਡੇਹਲੋਂ, ਨਾਇਬ ਤਹਿਸੀਲਦਾਰ ਡੇਹਲੋਂ ਅਤੇ ਆਦੇਸ਼ ਗੁਪਤਾ ਕਾਰਜਕਾਰੀ ਅਧਿਕਾਰੀ ਲੋਕ ਨਿਰਮਾਣ ਵਿਭਾਗ ਨੂੰ ਮੈਂਬਰ ਵੱਜੋਂ ਸ਼ਾਮਲ ਕੀਤਾ ਗਿਆ ਹੈ।