ਨਿਊਜ਼ ਡੈਸਕ: ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਉਸ ਵੇਲੇ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਇੰਦਰਜੀਤ ਸਿੰਘ ਜ਼ੀਰਾ ਦਾ ਸਵੇਰੇ ਪੰਜ ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਪੀੜਿਤ ਸਨ।
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਕਰੀਬੀ ਰਹੇ ਸਨ ਅਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਚੋਣ ਜਿੱਤ ਕੇ ਮੰਤਰੀ ਵੀ ਬਣੇ ਸਨ। ਉਹ ਕਈ ਦਿਨਾਂ ਤੋਂ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਜ਼ੇਰ- ਏ- ਇਲਾਜ ਸਨ ।
ਕੁਲਬੀਰ ਸਿੰਘ ਜ਼ੀਰਾ ਨੇ ਦਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ)ਸਮਾਂ ਤਿੰਨ ਵਜੇ ਹੋਵੇਗਾ।