ਚੰਡੀਗੜ੍ਹ: ਪੰਜਾਬ ‘ਚ ਬੇਅਦਬੀ ਮਾਮਲੇ ‘ਤੇ ਆਪਣੀ ਹੀ ਸਰਕਾਰ ਤੋਂ ਨਾਰਾਜ਼ ਚੱਲ ਰਹੇ ਕਾਂਗਰਸੀ ਲੀਡਰ ਲਗਾਤਾਰ ਗੁਪਤ ਮੀਟਿੰਗਾਂ ਕਰ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਗ੍ਰਹਿ ਵਿਖੇ ਇਕ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਵਿਧਾਇਕ ਸ਼ਾਮਲ ਹਨ।
ਇਸ ਤੋਂ ਪਹਿਲਾਂ ਕਾਂਗਰਸੀ ਲੀਡਰਾਂ ਦੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਹੋਈ ਗੁਪਤ ਮੀਟਿੰਗ ਦੇ ਅਗਲੇ ਹੀ ਦਿਨ ਮੰਗਲਵਾਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ‘ਚ ਲਗਭਗ 12 ਵਿਧਾਇਕਾਂ ਤੇ ਕਾਂਗਰਸ ਦੇ ਦੋ ਮੰਤਰੀਆਂ ਦੀ ਮੀਟਿੰਗ ਹੋਈ। ਖਬਰਾਂ ਹਨ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਬਾਗੀ ਮੰਤਰੀਆਂ ਨੂੰ ਮਨਾਉਣ ਵਿਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਫੋਨ ’ਤੇ ਗੱਲਬਾਤ ਕਰ ਰਹੇ ਹਨ।