ਚੰਡੀਗੜ੍ਹ : ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਕਸੀਜਨ ਅਤੇ ਵੈਕਸੀਨੇਸ਼ਨ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ, ਹੁਣ ਵੈਕਸੀਨ ਤੇ ਆਕਸੀਜ਼ਨ ਪੂਰੀ ਦੀ ਪੂਰੀ ਹੀ ਆ ਰਹੀ ਹੈ । ਚੰਡੀਗਡ਼੍ਹ ਵਿੱਚ ਕਰੋਨਾ ਇਲਾਜ਼ ਸਬੰਧੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਸੋਨੀ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਫ਼ੌਜ ਨੇ ਵੀ ਮੋਰਚਾ ਸੰਭਾਲ ਲਿਆ ਹੈ । ਉਨ੍ਹਾਂ ਦੱਸਿਆ ਕਿ ਮੁੁੁੁਹਾਲੀ, ਪਟਿਆਲਾ ਅਤੇ ਬਠਿੰਡਾ ਵਿੱਚ ਫ਼ੌਜ ਵਲੋਂ 100-100 ਬਿਸਤਰਿਆਂ ਦੇ ਕੋਵਿਡ ਹਸਪਤਾਲ ਬਣਾਏ ਜਾ ਰਹੇ ਹਨ ।
ਸੋਨੀ ਨੇ ਕਿਹਾ ਕਿ ਆਮ ਲੋਕਾਂ ਨੂੰ ਕੋਰੋਨਾ ਪਾਬੰਦੀਆਂ ਦੀ ਅਣਗਹਿਲੀ ਨਹੀਂ ਕਰਨੀ ਚਾਹੀਦੀ । ਪ੍ਰਾਈਵੇਟ ਹਸਪਤਾਲਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਮਰੀਜ਼ ਆਖ਼ਰੀ ਦਮ ‘ਤੇ ਹੁੰਦਾ ਹੈ ਤਾਂ ਪ੍ਰਾਈਵੇਟ ਹਸਪਤਾਲਾਂ ਵਾਲੇ ਮਰੀਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਭੇਜਦੇ ਹਨ ।