ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਵਿਚਾਲੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬੋ ਗਰੀਬ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲੋਕਾਂ ਵਲੋਂ ਰਾਵਤ ਦੀ ਜੰਮ ਕੇ ਭੰਡੀ ਕੀਤੀ ਜਾ ਰਹੀ ਹੈ। ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਕੋਰੋਨਾ ਵਾਇਰਸ ਜ਼ਿੰਦਾ ਜੀਵ ਹੈ ਤੇ ਉਸਨੂੰ ਵੀ ਜਿਉਣ ਦਾ ਹੱਕ ਹੈ।
ਸਾਬਕਾ ਮੁੱਖ ਮੰਤਰੀ ਦਾ ਇਹ ਬਿਆਨ ਸੋਸ਼ਲ ਮੀਡੀਆਂ ’ਤੇ ਖੂਬ ਵਾਇਰਲ ਹੋ ਰਿਹਾ ਹੈ। ਜਿਸ ਵਿਚ ਉਹ ਇਕ ਪੱਤਰਕਾਰ ਨਾਲ ਗੱਲਬਾਤ ਵਿੱਚ ਕਹਿ ਰਹੇ ਹਨ ਕਿ, ‘ਜੇਕਰ ਵੱਖਰੇ ਦ੍ਰਿਸ਼ਟੀਕੋਣ ਤੋਂ ਗੱਲ ਕਰੀਏ ਤਾਂ ਕੋਰੋਨਾਵਾਇਰਸ ਵੀ ਸਾਡੇ ਵਾਂਗ ਜੀਵਤ ਪ੍ਰਾਣੀ ਹੈ। ਪਰ ਅਸੀਂ ਖ਼ੁਦ ਨੂੰ ਸਭ ਤੋਂ ਸੂਝਵਾਨ ਮੰਨਦੇ ਹਾਂ ਤੇ ਇਸ ਨੂੰ ਖਤਮ ਕਰਨ ਦੀ ਤਿਆਰੀ ਕਰ ਰਹੇ ਹਾਂ। ਇਸ ਲਈ ਉਹ (ਵਾਇਰਸ) ਲਗਾਤਾਰ ਆਪਣੇ ਆਪ ਨੂੰ ਬਦਲ ਰਿਹਾ ਹੈ।
“कोरोना एक प्राणी है”
– पूर्व CM एवं BJP नेता त्रिवेंद्र सिंह रावत
फिर तो इसका आधार कार्ड/राशन कार्ड भी होगा ? pic.twitter.com/1uhcb92JWQ
— Srinivas B V (@srinivasiyc) May 13, 2021
ਹਾਲਾਂਕਿ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖ ਨੂੰ ਸੁਰੱਖਿਅਤ ਰਹਿਣ ਲਈ ਵਾਇਰਸ ਤੋਂ ਅੱਗੇ ਨਿਕਲਣ ਦੀ ਜ਼ਰੂਰਤ ਹੈ। ਰਾਵਤ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ ਤੇ ਹਰ ਰੋਜ਼ ਰਿਕਾਰਡ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ।