ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੰਗਰਾਣਾ ਸਾਹਿਬ ਤਰਨਤਾਰਨ ਰੋਡ ਵਿਖੇ ਧਾਰਮਿਕ ਰਸਮਾਂ ਤੇ ਜੈਕਾਰਿਆਂ ਦੀ ਗੂੰਜ ਵਿਚ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਹੋਰ ਵੱਖ-ਵੱਖ ਧਾਰਮਿਕ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ 15 ਮਈ ਨੂੰ ਸਦੀਵੀ ਵਿਛੋੜਾ ਦੇ ਗਏ ਸਨ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਸਪਾਲ ਸਿੰਘ, ਗਿਆਨੀ ਰਾਮ ਸਿੰਘ , ਸੁਖਦੇਵ ਸਿੰਘ ਭੂਰਾ ਕੋਹਨਾ, ਭਾਈ ਜਗਬੀਰ ਸਿੰਘ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਅਤੇ ਜਥੇਦਾਰ ਵੇਦਾਂਤੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵੀ ਹਾਜ਼ਰ ਸਨ।
ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਸ਼ਰਧਾਜਲੀ ਸਮਾਗਮ 24 ਮਈ ਨੂੰ ਹੋਵੇਗਾ।