ਚੰਡੀਗੜ੍ਹ: ਫਲਾਇੰਗ ਸਿੱਖ ਮਿਲਖਾ ਸਿੰਘ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਤੋਂ ਉਨ੍ਹਾਂ ਨੂੰ 101 ਡਿਗਰੀ ਬੁਖਾਰ ਸੀ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਉਹ ਚੰਡੀਗੜ੍ਹ ਸਥਿਤ ਆਪਣੇ ਘਰ ‘ਚ ਇਕਾਂਤਵਾਸ ਹਨ।
ਰਿਪੋਰਟਾਂ ਮੁਤਾਬਕ ਮਿਲਖਾ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਵੀ ਕੋਵਿਡ ਟੈਸਟ ਕਰਵਾਇਆ ਗਿਆ ਸੀ। ਜਿਸ ਵਿੱਚ ਉਨ੍ਹਾਂ ਦੇ ਦੋ ਨੌਕਰ ਵੀ ਪਾਜ਼ਿਟਿਵ ਪਾਏ ਗਏ।