ਚੰਡੀਗੜ੍ਹ: ਅੱਜ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਕਿਸਾਨਾਂ ਦਾ ਇੱਕ ਵੱਡਾ ਪ੍ਰਦਰਸ਼ਨ ਹੋਣ ਜਾ ਰਿਹਾ ਹੈ। ਇਹ ਪ੍ਰਦਰਸ਼ਨ ਇਸ ਮਹੀਨੇ ਦੇ ਸ਼ੁਰੂ ਵਿੱਚ ਪੁਲਿਸ ਨਾਲ ਟਕਰਾਅ ਵਿੱਚ 350 ਤੋਂ ਵੱਧ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਖ਼ਿਲਾਫ਼ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਖਿਲਾਫ ਪੁਲਿਸ ਦੁਆਰਾ ਕੇਸ ਦਰਜ ਕਰਨ ਤੋਂ ਬਾਅਦ, ਕਿਸਾਨਾਂ ਨੇ ਇੰਸਪੈਕਟਰ ਜਨਰਲ ਪੁਲਿਸ – ਹਿਸਾਰ ਰੇਂਜ ਦੀ ਰਿਹਾਇਸ਼ ਨੂੰ ਚੁਣਨ ਦੀ ਯੋਜਨਾ ਦਾ ਐਲਾਨ ਕੀਤਾ।
ਅਧਿਕਾਰਤ ਸੂਤਰਾਂ ਦੇ ਅਨੁਸਾਰ, 30 ਤੋਂ ਵੱਧ ਕੰਪਨੀਆਂ , ਰੈਪਿਡ ਐਕਸ਼ਨ ਫੋਰਸ ਅਤੇ ਆਰਏਐਫ ਦੇ ਲਗਭਗ 3,000 ਜਵਾਨਾਂ ਨੂੰ ਹਿਸਾਰ ਜ਼ਿਲ੍ਹੇ ਵਿੱਚ ਬੁਲਾਇਆ ਗਿਆ ਹੈ ।ਜ਼ਿਲ੍ਹਾ ਪੁਲਿਸ ਮੁਖੀ ਬਲਵਾਨ ਸਿੰਘ ਰਾਣਾ ਨੇ ਕਿਹਾ, “ਅਸੀਂ ਸ਼ਾਂਤੀ ਬਣਾਈ ਰੱਖਣ ਅਤੇ ਤਾਲਾਬੰਦੀ ਨੂੰ ਲਾਗੂ ਕਰਨ ਲਈ ਸਾਰੇ ਪ੍ਰਬੰਧ ਕਰ ਲਏ ਹਨ।
ਦਰਅਸਲ, 16 ਮਈ ਨੂੰ ਸੀ ਐਮ ਮਨੋਹਰ ਲਾਲ ਖੱਟਰ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਲਈ ਹਿਸਾਰ ਪਹੁੰਚੇ ਸਨ। ਇਸ ਸਮੇਂ ਦੌਰਾਨ ਕਿਸਾਨਾਂ ਨੇ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਸੀ। ਪੁਲਿਸ ਵਲੋਂ ਲਾਠੀਚਾਰਜ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਸਨ। ਇਸ ਝੜਪ ਵਿੱਚ ਦਰਜਨਾਂ ਕਿਸਾਨ ਜ਼ਖਮੀ ਹੋਏ ਹਨ। ਇਸ ਵਿੱਚ 5 ਮਹਿਲਾ ਕਾਂਸਟੇਬਲ ਸਮੇਤ 20 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸੀ। ਇਸ ਮਾਮਲੇ ਵਿੱਚ ਆਈਪੀਸੀ ਦੀਆਂ 11 ਵੱਖ-ਵੱਖ ਧਾਰਾਵਾਂ ਵਿੱਚ 350 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਅੱਜ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਹਰਿਆਣੇ ਦੇ ਕਰਨਾਲ ਤੋਂ ਦਿੱਲੀ ਲਈ ਰਵਾਨਾ ਹੋਏ, ਜਿਥੇ ਉਨ੍ਹਾਂ ਨੇ ਬੁੱਧਵਾਰ ਨੂੰ ‘ਕਾਲਾ ਦਿਵਸ’ ਮਨਾਉਣ ਦੀ ਯੋਜਨਾ ਬਣਾਈ ਗਈ ਹੈ। ਜਿਸ ਵਿਚ ਰਾਜ ਭਰ ਦੇ ਕੋਵਿਡ ਤਾਲਾਬੰਦੀ ਦੇ ਵਿਚਕਾਰ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਉਨ੍ਹਾਂ ਨੂੰ ਸੜਕਾਂ ‘ਤੇ ਬੈਠਿਆਂ 6 ਮਹੀਂਨੇ ਪੂਰੇ ਹੋ ਚੁੱਕੇ ਹਨ।