ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਭਗਵਾਨ ਸਿੰਘ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ। ਉਹ ਕੁਝ ਦਿਨਾਂ ਤੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਦਾਖ਼ਲ ਸਨ ।
ਗਿਆਨੀ ਭਗਵਾਨ ਸਿੰਘ ਦੇ ਪੁੱਤਰ ਭਾਈ ਪਰਮਿੰਦਰ ਸਿੰਘ ਅਨੁਸਾਰ ਗਿਆਨੀ ਜੀ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਬੀਤੇ ਦਿਨੀਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਹ ਅਕਾਲ ਚਲਾਣਾ ਕਰ ਗਏ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਭਗਵਾਨ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ।