ਚੰਡੀਗੜ੍ਹ : ਸੂਬੇ ਅੰਦਰ ਕੋਰੋਨਾ ਦੀ ਤਾਜ਼ਾ ਸਥਿਤੀ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ । ਸਰਕਾਰ ਨੇ ਸੁਬੇ ਅੰਦਰ ਜਾਰੀ ਪਾਬੰਦੀਆਂ ਨੂੰ 10 ਜੂਨ ਤਕ ਵਧਾ ਦਿੱਤਾ ਹੈ।
ਕੋਰੋਨਾ ਰਿਵੀਊ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ । ਇਸ ਵਿਚ ਕੁਝ ਰਿਆਇਤਾਂ ਤੋਂ ਬਾਅਦ ਪਾਬੰਦੀਆਂ ਨੂੰ ਅੱਗੇ 10 ਜੂਨ ਤਕ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਗੱਡੀਆਂ ਵਿਚ ਸਫ਼ਰ ਕਰਨ ਵਾਲਿਆਂ ‘ਤੇ ਲੱਗੀ ਪਾਬੰਦੀ ਹਟਾਈ ਗਈ ਹੈ । ਓ.ਪੀ.ਡੀ. ਦੀਆਂ ਸੇਵਾਵਾਂ ਨੂੰ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਯਾਤਰੀ ਵਾਹਨਾਂ ਅਤੇ ਟੈਕਸੀ ‘ਤੇ ਪਾਬੰਦੀ ਜਾਰੀ ਰਹੇਗੀ।
In the #Covid19 review meeting today, we’ve decided to extend the current restrictions till June 10th. Though there is declining trend in positivity rate & reduction in daily #Covid19 cases, we must continue to exercise the same vigilance to bring down the cases in Punjab. pic.twitter.com/OltvlwCkni
— Capt.Amarinder Singh (@capt_amarinder) May 27, 2021
ਪੰਜਾਬ ਵਿੱਚ ਪਾਬੰਦੀਆਂ 10 ਜੂਨ ਤੱਕ ਵਧਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ “ਅੱਜ ਕੋਵਿਡ-19 ਸਮੀਖਿਆ ਬੈਠਕ ਵਿੱਚ, ਮੌਜੂਦਾ ਪਾਬੰਦੀਆਂ ਨੂੰ 10 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿੱਚ ਕਮੀ ਆਈ ਹੈ ਅਤੇ ਪਾਜੇਟਿਵਿਟੀ ਦਰ ਵਿੱਚ ਗਿਰਾਵਟ ਦਾ ਰੁਝਾਨ ਹੈ, ਪਰ ਫਿਰ ਵੀ ਸਾਨੂੰ ਪੰਜਾਬ ਵਿੱਚ ਕੇਸਾਂ ਨੂੰ ਹੇਠਾਂ ਲਿਆਉਣ ਲਈ ਚੌਕਸੀ ਨੂੰ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਣਾ ਚਾਹੀਦਾ ਹੈ।”