ਸਾਬਕਾ ਕੈਬਨਿਟ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਦੇਹਾਂਤ

TeamGlobalPunjab
2 Min Read

ਹਲਕਾ ਟਾਂਡਾ ਤੋਂ ਦੋ ਵਾਰ ਚੁਣੇ ਗਏ ਸਨ ਵਿਧਾਇਕ

 

ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਦੁੱਖ ਦਾ ਕੀਤਾ ਇਜ਼ਹਾਰ

ਚੰਡੀਗੜ੍ਹ/ਟਾਂਡਾ :  ਵਿਧਾਨ ਸਭਾ ਹਲਕਾ ਟਾਂਡਾ ਦੀ ਅਗਵਾਈ ਕਰਨ ਵਾਲੀ ਵਿਧਾਇਕ ਅਤੇ ਸਾਬਕਾ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਸੰਖੇਪ ਜਿਹੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ। ਬੀਬੀ ਸੁਰਜੀਤ ਕੌਰ ਕਾਲਕਟ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਸਥਿਤ ਘਰ ਵਿੱਚ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।

- Advertisement -

ਦਿਹਾਂਤ ਦੀ ਖ਼ਬਰ ਸੁਣਦਿਆਂ ਜਿਥੇ ਟਾਂਡਾ ਹਲਕੇ ਅੰਦਰ ਸੋਗ ਦੀ ਲਹਿਰ ਫੈਲ ਗਈ। ਸਵਰਗੀ ਬੀਬੀ ਕਾਲਕਟ 90 ਦੇ ਦਹਾਕੇ ਦੌਰਾਨ ਵਿਧਾਨ ਸਭਾ ਹਲਕਾ ਟਾਂਡਾ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤ ਕੇ ਦੋ ਵਾਰ ਵਿਧਾਇਕ ਅਤੇ ਇੱਕ ਵਾਰ ਕੈਬਨਿਟ ਮੰਤਰੀ ਬਣੇ ਸਨ।

ਜ਼ਿਕਰਯੋਗ ਹੈ ਕਿ ਸਵਰਗਵਾਸੀ ਬੀਬੀ ਸੁਰਜੀਤ ਕੌਰ ਕਾਲਕਟ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਦੀ ਵਜ਼ਾਰਤ ਵਿੱਚ ਤਕਨੀਕੀ ਸਿੱਖਿਆ ਮੰਤਰੀ ਵਜੋਂ ਮੰਤਰੀ ਦੇ ਅਹੁਦੇ ‘ਤੇ ਰਹੇ ਸਨ। ਉਨ੍ਹਾਂ ਦੇ ਅਚਨਚੇਤ ਦੇਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਹੋਇਆ ਹੈ, ਇਸ ਦੁੱਖ਼ ਦੀ ਘੜੀ ਵਿਚ ਉਨ੍ਹਾਂ ਦੀ ਹਮਦਰਦੀ ਪਰਿਵਾਰ ਦੇ ਨਾਲ ਹੈ।

- Advertisement -

ਸੂਬੇ ਦੇ ਕਈ ਹੋਰ ਸਿਆਸੀ ਆਗੂਆਂ ਨੇ ਵੀ ਬੀਬੀ ਕਾਲਕਟ ਦੇ ਅਚਾਨਕ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਹੈ ।

Share this Article
Leave a comment