ਚੰਡੀਗੜ੍ਹ : ਸੁਖਪਾਲ ਖਹਿਰਾ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਖਹਿਰਾ ਦੇ ਨਾਲ ਆਮ ਆਦਮੀ ਪਾਰਟੀ ਦੇ ਉਨ੍ਹਾਂ ਦੇ ਸਾਥੀ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਵੀ ਸ਼ਾਮਲ ਹੋਏ।
Chief Minister @capt_amarinder Singh before leaving for Delhi today welcomed @SukhpalKhaira MLA and former Leader of Opposition and his two AAP MLA colleagues namely Jagdev Singh Kamalu, MLA Maur and Pirmal Singh Dhaula, MLA Bhadaur into the party fold. pic.twitter.com/wMe9d5AMYU
— Punjab Congress (@INCPunjab) June 3, 2021
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਉਹਨਾ ਨੇ ਦੱਸਿਆ ਕਿ ਉਕਤ ਤਿੰਨ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਨ ਲਈ ਏ.ਆਈ.ਸੀ.ਸੀ. ਪ੍ਰਧਾਨ ਸੋਨੀਆ ਗਾਂਧੀ ਜੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਏਆਈਸੀਸੀ ਦੇ ਜਨਰਲ ਸੱਕਤਰ (ਇੰਚਾਰਜ ਪੰਜਾਬ) ਹਰੀਸ਼ ਰਾਵਤ ਜੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜੀ ਤਿੰਨ ਮੈਂਬਰੀ ਕਮੇਟੀ ਨਾਲ ਦਿੱਲੀ ਵਿਖੇ ਵਿਚਾਰ ਵਟਾਂਦਰੇ ਵਿੱਚ ਰੁੱਝੇ ਹੋਏ ਹਨ ਤਾਂ ਉਨ੍ਹਾਂ ਤੋਂ ਆਸ਼ੀਰਵਾਦ ਕੁੱਝ ਦਿਨਾਂ ਵਿੱਚ ਲਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੱਕੀ ਰਾਏ ਹੈ ਕਿ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਅੱਜ ਚੰਡੀਗੜ੍ਹ ਵਿਖੇ ਸਧਾਰਣ ਸ਼ਿਰਕਤ ਸਮਾਰੋਹ ਦੌਰਾਨ, ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਮੌਜੂਦ ਸਨ ਜਿਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਸ਼ਾਮਲ ਹੋਏ ਵਿਧਾਇਕ ਪਾਰਟੀ ਨੂੰ ਹੋਰ ਮਜਬੂਤ ਕਰਨਗੇ।