ਨਿਊਜ਼ ਡੈਸਕ: ਫਰਾਂਸ ਵਿੱਚ 12 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਨੂੰ 15 ਜੂਨ ਤੋਂ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਮੈਕਰੋਂ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਫਰਾਂਸ ਦੇ 50 ਫ਼ੀਸਦੀ ਨੌਜਵਾਨਾਂ ਨੂੰ ਘੱਟੋ-ਘੱਟ ਵੈਕਸੀਨ ਦੀ ਇੱਕ ਖੁਰਾਕ ਲੱਗ ਚੁੱਕੀ ਹੈ। ਜਿਸ ਨੂੰ ਟੀਕਾਕਰਨ ਅਭਿਆਨ ਦਾ ਮਹੱਤਵਪੂਰਨ ਹਿੱਸਾ ਮੰਨਿਆ ਜਾ ਰਿਹਾ ਹੈ।
ਹਾਲ ਹੀ ਵਿੱਚ ਦੇਸ਼ ‘ਚ ਵੈਕਸੀਨ ਦੀ ਸਪਲਾਈ ਵਿੱਚ ਵਾਧਾ ਹੋਇਆ ਹੈ। ਜਿਸ ਵਜ੍ਹਾ ਕਾਰਨ ਅਧਿਕਾਰੀਆਂ ਨੇ ਇਸ ਹਫ਼ਤੇ ਨੌਜਵਾਨਾਂ ਲਈ ਸਮੇਂ ਤੋਂ ਕਈ ਹਫ਼ਤੇ ਪਹਿਲਾਂ ਅਪਾਇੰਟਮੈਂਟ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਫਰਾਂਸ ਨੇ ਕੋਰੋਨਾ ਦੀ ਤੀਜੀ ਲਹਿਰ ਨਾਲ ਲੜਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਨਾਲ ਹੀ ਮੈਕਰੋਂ ਦੀ ਸਰਕਾਰ ਨੇ ਵੈਕਸੀਨ ਕਵਰੇਜ ਨੂੰ ਤੇਜ਼ੀ ਨਾਲ ਵਧਾ ਦਿੱਤਾ ਹੈ ਤਾਂ ਕਿ ਇਸ ਵਾਇਰਸ ਦੇ ਫੈਲਣ ਦੀ ਰਫ਼ਤਾਰ ਨੂੰ ਘੱਟ ਕੀਤਾ ਜਾ ਸਕੇ।
ਦੱਸ ਦਈਏ ਕਿ 43 ਸਾਲ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੇ ਇਹ ਐਲਾਨ ਵੀ ਕੀਤਾ ਕਿ ਉਨ੍ਹਾਂ ਦੀ ਪਤਨੀ ਅਤੇ ਉਹ ਸੋਮਵਾਰ ਨੂੰ ਕੋਰੋਨਾ ਵੈਕਸੀਨ ਲਗਵਾਉਣਗੇ ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਵਧਾਨ ਰਹਿਣ ਦੀ ਅਪੀਲ ਕੀਤੀ।