ਚੰਡੀਗੜ੍ਹ -ਪੰਜਾਬ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ ਅਤੇ ਇਹ ਮਿਆਦ 31 ਅਗਸਤ 2021 ਤੱਕ ਵਧਾਈ ਗਈ ਹੈ।
ਇਸ ਤੋਂ ਪਹਿਲਾਂ ਵੀ ਪੇਅ ਕਮਿਸ਼ਨ ਦੀ ਮਿਆਦ ਵਧਾਈ ਜਾ ਚੁੱਕੀ ਹੈ, ਜਿਸ ਦਾ ਮੁਲਾਜ਼ਮਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ 4 ਸਾਲਾਂ ਤੋਂ ਉਹ ਪੁਰਾਣੀ ਪੈਨਸ਼ਨ ਬਹਾਲੀ, ਡੀ. ਏ. ਦਾ ਬਕਾਇਆ ਸਣੇ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ।