‘ਕਿਸੇ ਕੀਮਤ ‘ਤੇ ਨਹੀਂ ਛੱਡਾਂਗੇ ਦਿੱਲੀ !’, ਰਾਕੇਸ਼ ਟਿਕੈਤ ਦਾ ਵੱਡਾ ਬਿਆਨ(VIDEO)

TeamGlobalPunjab
2 Min Read

ਟਿਕੈਤ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਦਿੱਤੀ ਚੁਣੌਤੀ

ਜੀਂਦ : ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਕਿਸਾਨੀ ਅੰਦੋਲਨ ਦੀ ਥਾਂ ਤਬਦੀਲ ਕਰਨ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੀਂਦ ਵਿਖੇ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਹੋਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਟਿਕੈਤ ਨੇ ਖ਼ੁਲਾਸਾ ਕੀਤਾ ਕਿ ‘ਭਾਰਤ ਸਰਕਾਰ ਕਿਸਾਨੀ ਅੰਦੋਲਨ ਦੀ ਜਗ੍ਹਾ ਨੂੰ ਹਰਿਆਣਾ ਦੇ ਜੀਂਦ ਦੇ ਨੇੜੇ ਤਬਦੀਲ ਕਰਨਾ ਚਾਹੁੰਦੀ ਹੈ, ਪਰ ਅਸੀਂ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ “ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ  ‘ਅੰਦੋਲਨ ਨੂੰ ਸ਼ਿਫਟ’ ਕਰਨ ਦੀ ਜ਼ਿੰਮੇਵਾਰੀ ਲਈ ਹੈ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਅਸੀਂ ਦਿੱਲੀ ਕਿਸੇ ਵੀ ਕੀਮਤ ਤੇ ਨਹੀਂ ਛੱਡਾਂਗੇ।” ਕੇਂਦਰ ਅਤੇ ਹਰਿਆਣਾ ਸਰਕਾਰ ਦੇ ਮਨਸੂਬਿਆਂ ਬਾਰੇ ਟਿਕੈਤ ਨੇ ਕੀ ਕੁਝ ਕਿਹਾ ਵੇਖੋ ਵੀਡੀਓ :-

 ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਟੋਲ ਪਲਾਜ਼ਾ ‘ਤੇ ਧਰਨੇ ਪਹਿਲਾਂ ਵਾਂਗ ਚੱਲਦੇ ਰਹਿਣਗੇ।

 

ਜੀਂਦ 'ਚ ਮਹਿਲਾਵਾਂ ਦਾ ਇਕੱਠ

ਰਾਕੇਸ਼ ਟਿਕੈਤ ਅੱਜ ਖਟਕੜ ਟੋਲ ਪਲਾਜ਼ਾ ‘ਤੇ ਕਿਸਾਨਾਂ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਇਕੱਠ ਦੌਰਾਨ ਵੱਡੀ ਗਿਣਤੀ ਮਹਿਲਾਵਾਂ ਨੇ ਸ਼ਿਰਕਤ ਕੀਤੀ ਅਤੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਅਵਾਜ਼ ਬੁਲੰਦ ਕੀਤੀ।

 

ਸਮਾਗਮ ਵਿੱਚ ਮਹਿਲਾਵਾਂ ਦਾ ਵੱਡਾ ਇਕੱਠ

Share This Article
Leave a Comment