ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੈਨਸ਼ਨਾਂ ਸਬੰਧਤ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਵੱਲੋਂਂ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੈਨਸ਼ਨਾਂ ਵਿੱਚ ਵਾਧੇ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਸਰਕਾਰ ਨੇ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸ਼ਰਿਤ ਇਸਤਰੀਆਂ, ਅਪੰਗ ਵਿਅਕਤੀਆਂ ਦੀ ਪੈਨਸ਼ਨ ਵਿਚ ਦੁੱਗਣਾ ਵਾਧਾ ਕੀਤਾ ਹੈ। ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ।
ਪੈਨਸ਼ਨ ਸਬੰਧੀ ਨਵਾਂ ਫ਼ਰਮਾਨ 1 ਜੁਲਾਈ ਤੋਂ ਲਾਗੂ ਹੋਵੇਗਾ।