ਚੰਡੀਗੜ੍ਹ : ਕੋਰੋਨਾ ਨਾਲ ਜੰਗ ਲੜ ਰਹੇ ਮਿਲਖਾ ਸਿੰਘ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਪੀਜੀਆਈ ਦੇ ਡਾਕਟਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਹਾਲਤ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ।
ਡਾਕਟਰਾਂ ਨੇ ਦੱਸਿਆ ਉਨ੍ਹਾਂ ਦਾ ਆਕਸੀਜਨ ਲੈਵਲ ਵੀ ਹੁਣ ਸਥਿਰ ਹੈ, ਹਾਲਾਂਕਿ ਅਜੇ ਉਹ ਆਈਸੀਯੂ ਵਾਰਡ ‘ਚ ਦਾਖ਼ਲ ਹਨ।
3 ਜੂਨ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਤੇ ਆਕਸੀਜਨ ਲੈਵਲ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਦੇ ਕੋਵਿਡ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।
ਦੱਸਣਯੋਗ ਹੈ ਕਿ ਮਿਲਖਾ ਸਿੰਘ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ, ਜਿਸ ਤੋਂ ਬਾਅਦ PGI ਦਾ ਬਿਆਨ ਆਇਆ ਹੈ।