ਮਲੋਟ : ਸ਼ੁੱਕਰਵਾਰ ਨੂੰ ਥਾਣਾ ਲੰਬੀ ਦੇ ਬਾਹਰ ਦਿੱਤੇ ਧਰਨੇ ਤੋਂ ਬਾਅਦ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਕਾਰਵਾਈ ਕਰ ਦਿੱਤੀ ਹੈ।
ਲੰਬੀ ਪੁਲਿਸ ਨੇ ‘ਆਪ’ ਦੇ ਤਿੰਨ ਵਿਧਾਇਕਾਂ, 10 ਆਗੂਆਂ ਤੋਂ ਇਲਾਵਾ 100 ਤੋਂ ਵੱਧ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਬੀਤੇ ਦਿਨ (4 ਜੂਨ) ‘ਆਪ’ ਦੇ ਤਿੰਨ ਵਿਧਾਇਕਾਂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਵੱਲੋਂ ਥਾਣੇ ਦੇ ਬਾਹਰ ਹਾਈਵੇਅ ‘ਤੇ ਧਰਨਾ ਅਤੇ ਪ੍ਰਦਰਸ਼ਨ ਕਰ ਕੇ ਦੋਸ਼ ਲਾਇਆ ਸੀ ਕਿ ਪਿੰਡ ਬਾਦਲ ਵਿਖੇ ਨਕਲੀ ਸ਼ਰਾਬ ਫੈਕਟਰੀ ਮਾਮਲੇ ‘ਚ ਪੁਲਿਸ ਵੱਲੋਂ ਅਸਲੀ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਕੀਤੇ ਇਕੱਠ ‘ਤੇ ਕਾਰਵਾਈ ਕਰਦਿਆਂ ਲੰਬੀ ਪੁਲਿਸ ਨੇ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕ ਬਲਜਿੰਦਰ ਕੌਰ, ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਸੁਖਜਿੰਦਰ ਕਾਉਣੀ, ਦੀਪ ਕੰਬੋਜ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਅਤੁਲ ਨਾਗਪਾਲ ਫਾਜ਼ਿਲਕਾ, ਦੇਵ ਰਾਜ ਸ਼ਰਮਾ ਸਾਬਕਾ ਜ਼ਿਲਾ ਪ੍ਰਧਾਨ ਫਾਜ਼ਿਲਕਾ, ਕਾਰਜ ਸਿੰਘ ਮਿੱਡਾ ਤੋਂ ਇਲਾਵਾ 100 ਤੋਂ ਵੱਧ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।
ਵੇਖੋ ‘ਆਪ’ ਵਲੋਂ ਬੀਤੇ ਦਿਨ (4 ਜੂਨ ਨੂੰ) ਦਿੱਤੇ ਧਰਨੇ ਦੀਆਂ ਤਸਵੀਰਾਂ