ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਹੈ, ਜਿਸ ‘ਚ ਉਹ ਪੇਸ਼ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਠੀਕ ਨਾ ਹੋਣ ਕਾਰਨ ਸਿੱਟ ਅੱਗੇ 16 ਜੂਨ ਨੂੰ ਪੇਸ਼ ਨਹੀਂ ਹੋ ਸਕਣਗੇ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਸਿੱਟ ਨੂੰ ਲਿਖਤੀ ਤੌਰ ‘ਤੇ ਅੱਜ ਭੇਜ ਦਿੱਤਾ ਜਾਏਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਹੋ ਜਾਵੇਗੀ ਤਾਂ ਸਿੱਟ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ।