ਉਤਰਾਖੰਡ ’ਚ ਦੋ ਸਿੱਖ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ, ਬੀਬੀ ਜਗੀਰ ਕੌਰ ਵਲੋਂ ਸਖ਼ਤ ਨਿੰਦਾ

TeamGlobalPunjab
1 Min Read

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜਵਾਨਾਂ ਗੁਰਭੇਜ ਸਿੰਘ ਅਤੇ ਗੁਰਕੀਰਤਨ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸੋਸ਼ਲ ਮੀਡੀਆ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਸਿੱਖ ਨੌਜੁਆਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਮਾਰ ਦੇਣਾ ਕਾਨੂੰਨ ਦੀ ਉਲੰਘਣਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਵਰਤਾਰਾ ਘੱਟਗਿਣਤੀਆਂ ਨੂੰ ਦਬਾਉਣ ਵਾਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਘਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਅਤੇ ਪ੍ਰਚਾਰਕਾਂ ਨੂੰ ਘਟਨਾ ਸਥਾਨ ’ਤੇ ਜਾਣ ਦੀ ਡਿਊਟੀ ਲਗਾਈ ਗਈ ਹੈ।

Share This Article
Leave a Comment