ਨਵੀਂ ਦਿੱਲੀ : ਵਿਦਿਆਰਥੀ ਕਾਰਕੁਨ ਨਤਾਸ਼ਾ ਨਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ “ਜ਼ਬਰਦਸਤ ਸਹਾਇਤਾ” ਮਿਲੀ ਹੈ ਅਤੇ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। JNU ਦੇ ਵਿਦਿਆਰਥੀਆਂ ਨਰਵਾਲ ਅਤੇ ਕਲੀਤਾ ਨੇ ਆਪਣੇ ਦੋਸਤਾਂ ਅਤੇ ਸ਼ੁਭਚਿੰਤਕਾਂ ਜਿਨ੍ਹਾਂ ਵਿਚੋਂ ਬਹੁਤ ਸਾਰੇ ਜੇਲ੍ਹ ਦੇ ਬਾਹਰ ਇਕੱਠੇ ਹੋਏ, ਉਨ੍ਹਾਂ ਨੇ ਸਾਲ ਭਰ ਸਲਾਖਾਂ ਪਿੱਛੇ ਰਹਿਣ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ। ਜਾਮੀਆ ਮਿਲੀਆ ਇਸਲਾਮੀਆ ਦੀ ਵਿਦਿਆਰਥੀ ਨੇ ਇੱਕ ਮਾਸਕ ਪਹਿਨਿਆ ਹੋਇਆ ਸੀ ਜਿਸ ਵਿੱਚ ਲਿਖਿਆ ਸੀ ‘ਨੋ ਸੀ ਏ ਏ,ਨੋ ਐਨ ਆਰ ਸੀ,ਨੋ ਐਨ ਪੀ ਆਰ’
ਦਸ ਦਈਏ ਉੱਤਰ-ਪੂਰਬੀ ਦਿੱਲੀ ’ਚ ਹੋਏ ਦੰਗਿਆਂ ਦੇ ਮਾਮਲੇ ’ਚ ਗ੍ਰਿਫ਼ਤਾਰ ਜਾਮੀਆ ਮਿਲੀਆ ਇਸਲਾਮੀ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਤੇ ਜੇਐੱਨਯੂ ਦੀਆਂ ਵਿਦਿਆਰਥਣਾਂ ਦੇਵਾਂਗਨਾ ਕਲੀਤਾ ਅਤੇ ਨਤਾਸ਼ਾ ਨਰਵਾਲ ਜ਼ਮਾਨਤ ’ਤੇ ਤਿਹਾੜ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ। ਉਨ੍ਹਾਂ ਨੂੰ ਪਿਛਲੇ ਸਾਲ ਹੋਏ ਦੰਗਿਆਂ ਦੇ ‘ਮਾਸਟਰਮਾਈਂਡ’ ਵਜੋਂ ਮਈ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਡਾਇਰੈਕਟਰ ਜਨਰਲ (ਦਿੱਲੀ ਪ੍ਰਿਜ਼ਨਜ਼) ਸੰਦੀਪ ਗੋਇਲ ਨੇ ਤਿੰਨੋਂ ਵਿਦਿਆਰਥੀਆਂ ਦੀ ਰਿਹਾਈ ਦੀ ਤਸਦੀਕ ਕੀਤੀ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਤਿੰਨੋਂ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਅਦਾਲਤ ਨੇ 15 ਜੂਨ ਨੂੰ ਜ਼ਮਾਨਤ ਦੇ ਦਿੱਤੀ ਸੀ।ਉਨ੍ਹਾਂ ਦੀ ਰਿਹਾਈ ਵਿੱਚ ਦੇਰੀ ਬਾਰੇ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਬਾਅਦ ਕਿਹਾ ਕਿ ਇਹ ਅਵਿਸ਼ਵਾਸ਼ਯੋਗ ਹੈ ਕਿਉਂਕਿ ਉਨ੍ਹਾਂ ਨੇ ਦੋ-ਤਿੰਨ ਦਿਨ ਪਹਿਲਾਂ ਜ਼ਮਾਨਤ ਹਾਸਲ ਕਰ ਲਈ ਸੀ। ਜਦੋਂ ਦਿੱਲੀ ਹਾਈ ਕੋਰਟ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਫ਼ੈਸਲੇ ਦੀ ਜਾਣਕਾਰੀ ਦਿੱਤੀ ਗਈ ਤਾਂ ਜਸਟਿਸ ਸਿਧਾਰਥ ਮ੍ਰਿਦੁਲ ਅਤੇ ਅਨੂਪ ਜੈਰਾਮ ਭੰਬਾਨੀ ਦੇ ਬੈਂਚ ਨੇ ਕਿਹਾ,‘‘ਇਹ ਸ਼ਾਨਦਾਰ ਹੈ।’’ ਬੈਂਚ ਨੇ ਕਿਹਾ ਕਿ ਅੱਗੇ ਹੋਰ ਕਿਸੇ ਹੁਕਮ ਦੀ ਲੋੜ ਨਹੀਂ ਹੈ ਅਤੇ ਤਿੰਨੋਂ ਵਿਦਿਆਰਥੀਆਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਕਰ ਦਿੱਤਾ ਜਿਨ੍ਹਾਂ ਜੇਲ੍ਹ ’ਚੋਂ ਫੌਰੀ ਰਿਹਾਈ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਜ਼ਮਾਨਤ ਦੇ ਹੁਕਮਾਂ ਮਗਰੋਂ ਵੀ ਉਨ੍ਹਾਂ ਨੂੰ 36 ਘੰਟਿਆਂ ਬਾਅਦ ਰਿਹਾਅ ਨਹੀਂ ਕੀਤਾ ਗਿਆ ਹੈ।
ਨਰਵਾਲ ਨੇ ਪੱਤਰਕਾਰਾਂ ਨੂੰ ਕਿਹਾ, “ਸਾਨੂੰ ਜੇਲ੍ਹ ਅੰਦਰ ਬਹੁਤ ਵੱਡਾ ਸਮਰਥਨ ਮਿਲਿਆ ਹੈ ਅਤੇ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾਂ ਨੂੰ ਜ਼ਮਾਨਤ ਦੇਣ ‘ਤੇ ਦਿੱਲੀ ਹਾਈ ਕੋਰਟ ਦੇ ਆਦੇਸ਼ ਦਾ ਸਵਾਗਤ ਕਰਦਿਆਂ ਮਹਿਲਾ ਸਮੂਹਕ ਪਿੰਜਰਾ ਤੋੜ ਦੀ ਇਕ ਕਾਰਕੁਨ ਨਰਵਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਨ੍ਹਾਂ ਨੂੰ ਇਹ ਮੰਨਣ ਵਿਚ ਕਈ ਮਹੀਨੇ ਲੱਗ ਗਏ ਕਿ ਉਹ ਅਜਿਹੇ ਸਖਤ ਦੋਸ਼ਾਂ ਵਿਚ ਜੇਲ ਵਿਚ ਹਨ।ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਲਿਤਾ ਨੇ ਕਿਹਾ ਕਿ ਲੋਕ ਆਪਣੀ ਆਵਾਜ਼ ਬੁਲੰਦ ਕਰਨ ਲਈ ਜੇਲ੍ਹ ਵਿੱਚ ਹਨ। ਉਸਨੇ ਕਿਹਾ, “ਉਹ ਲੋਕਾਂ ਦੀ ਅਵਾਜ ਅਤੇ ਅਸਹਿਮਤੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਨੂੰ ਲੋਕਾਂ ਦਾ ਬਹੁਤ ਜ਼ਿਆਦਾ ਸਮਰਥਨ ਮਿਲਿਆ ਜਿਸਨੇ ਜੇਲ੍ਹ ਅੰਦਰ ਰਹਿਣ ਵਿਚ ਸਾਡੀ ਮਦਦ ਕੀਤੀ।”
DEVANGANA AND NATASHA WALK FREE!
Devangana Kalita and Natasha Narwal have finally been released from Tihar Central Jail today evening after Delhi High Court granted Devangana, Natasha and Asif bail in FIR 59/2020 which charged them with UAPA. pic.twitter.com/zdezevjjNR
— Pinjra Tod (@PinjraTod) June 17, 2021