ਚੰਡੀਗੜ੍ਹ – ਅੱਜ ਪੰਜਾਬ ਕੈਬਿਨਟ ਦੀ ਮੀਟਿੰਗ ਹੋਣ ਜਾ ਰਹੀ ਹੈ, ਜਿਸ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਬੈਠਕ ‘ਚ ਕੱਚੇ ਅਧਿਆਪਕਾਂ ਤੇ ਸਫਾਈ ਕਰਮਚਾਰੀਆਂ ਦੇ ਮੁੱਦੇ ‘ਤੇ ਚਰਚਾ ਦੇ ਨਾਲ ਹੀ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਸਬੰਧੀ ਵਿਚਾਰਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਦੇ ਭਤੀਜੇ ਤੇ ਵਿਧਾਇਕ ਫਤਿਹ ਜੰਗ ਬਾਜਵਾ ਦੇ ਪੁੱਤਰ ਦੀ ਨਿਯੁੱਕਤੀ ‘ਤੇ ਮੋਹਰ ਲੱਗ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈ ਕੈਬਿਨਟ ਮੀਟਿੰਗ ‘ਚ ਵੀ ਇਹ ਮੁੱਦੇ ਚੁੱਕੇ ਗਏ ਸਨ, ਜਿਸ ਵਿਚ 2 ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦੇਣ ‘ਤੇ ਵੀ ਚਰਚਾ ਹੋਣ ਦੀ ਗੱਲ ਸਾਹਮਣੇ ਆਈ ਸੀ।