ਚੰਡੀਗੜ੍ਹ: ਫਲਾਇੰਗ ਸਿੱਖ ਮਿਲਖਾ ਸਿੰਘ ਦਾ 91 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ, ਉਨ੍ਹਾਂ ਨੇ ਸ਼ੁੱਕਰਵਾਰ ਰਾਤ 11:30 ਵਜੇ PGI ਵਿਖੇ ਆਖਰੀ ਸਾਹ ਲਏ। ਮਿਲਖਾ ਸਿੰਘ ਨੂੰ ਵੀਰਵਾਰ ਦੇਰ ਰਾਤ ਬੁਖਾਰ ਹੋ ਗਿਆ ਸੀ ਤੇ ਆਕਸੀਜਨ ਪੱਧਰ ਵੀ ਡਿੱਗ ਗਿਆ ਸੀ। ਉਦੋਂ ਤੋਂ ਹੀ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।
ਇਸ ਤੋਂ ਪਹਿਲਾਂ ਮਿਲਖਾ ਸਿੰਘ ਦਾ ਬੁੱਧਵਾਰ ਨੂੰ ਕੋਵਿਡ- 19 ਟੈਸਟ ਨੈਗੇਟਿਵ ਪਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਤਬਦੀਲ ਕੀਤਾ ਗਿਆ ਸੀ।
ਮਿਲਖਾ ਸਿੰਘ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
In the passing away of Shri Milkha Singh Ji, we have lost a colossal sportsperson, who captured the nation’s imagination and had a special place in the hearts of countless Indians. His inspiring personality endeared himself to millions. Anguished by his passing away. pic.twitter.com/h99RNbXI28
— Narendra Modi (@narendramodi) June 18, 2021
India mourns the sad demise of legendary sprinter Shri Milkha Singh Ji, The Flying Sikh. He has left an indelible mark on world athletics. Nation will always remember him as one of the brightest stars of Indian sports. My deepest condolences to his family and countless followers. pic.twitter.com/HsHMXYHypx
— Amit Shah (@AmitShah) June 18, 2021
Saddened to hear about the demise of Shri Milkha Singh Ji. A legendary sportsman, he will be dearly remembered.
My sincere condolences to his family, loved ones and fans across the world.
— Mamata Banerjee (@MamataOfficial) June 18, 2021
Very sad,heartbreaking to hear flying sikh Sardar Milkha singh ji is no more.. 🙏🙏 waheguru 🙏🙏 #RIPMilkhaSinghji
— Harbhajan Turbanator (@harbhajan_singh) June 18, 2021
ਦੱਸਣਯੋਗ ਹੈ ਕਿ ਮਿਲਖਾ ਸਿੰਘ ਨੂੰ ਬੀਤੇ ਮਹੀਨੇ ਕੋਰੋਨਾ ਹੋਇਆ ਸੀ ਤੇ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਦਾ 13 ਜੂਨ ਨੂੰ ਕੋਵਿਡ ਕਾਰਨ ਦੇਹਾਂਤ ਹੋ ਗਿਆ ਸੀ।