BIG BREAKING: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਜੈਪਾਲ ਭੁੱਲਰ ਦਾ ਮੁੜ ਪੋਸਟਮਾਰਟਮ ਕਰਵਾਉਣ ਦੀ ਦਿੱਤੀ ਮਨਜ਼ੂਰੀ

TeamGlobalPunjab
1 Min Read

ਚੰਡੀਗੜ੍ਹ – ਕੋਲਕਾਤਾ ਵਿਖੇ ਹੋਏ ਐਨਕਾਊਂਟਰ ‘ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾ ਦਿੱਤਾ ਹੈ। ਕੋਰਟ ਨੇ ਗੈਂਗਸਟਰ ਜੈਪਾਲ ਭੁੱਲਰ ਦਾ ਮੁੜ ਤੋਂ ਪੋਸਟਮਾਰਟਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ ਭੁੱਲਰ ਦਾ ਪੋਸਟਮਾਰਟ ਚੰਡੀਗੜ੍ਹ ਪੀ.ਜੀ.ਆਈ ਵਿਖੇ ਕੱਲ੍ਹ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਦੇ ਪਿਤਾ ਇਹ ਸ਼ੱਕ ਜਤਾ ਰਹੇ ਹਨ ਕਿ ਜੈਪਾਲ ਭੁੱਲਰ ਦਾ ਐਨਕਾਊਂਟਰ ਕਰਨ ਤੋਂ ਪਹਿਲਾਂ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ । ਉਨ੍ਹਾਂ ਇਹ ਵੀ ਸ਼ੱਕ ਜਤਾਇਆ ਸੀ ਕਿ ਜੈਪਾਲ ਭੁੱਲਰ ਦੀਆਂ ਕੁਝ ਹੱਡੀਆਂ ਮਾਰ-ਕੁੱਟ ਕਰਦੇ ਹੋਏ ਤੋੜ ਦਿੱਤੀਆਂ ਗਈਆਂ, ਉਸ ਤੋਂ ਬਾਅਦ ਉਸਦਾ ਐਨਕਾਊਂਟਰ ਕੀਤਾ ਗਿਆ।

Share This Article
Leave a Comment