ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਤੇ ਨੇੜਿਓਂ ਅੱਜ ਦੋ ਦਰਜਨ ਦੇ ਲਗਭਗ ਪੈਰਾ ਓਲੰਪਿਕ ਅਥਲੀਟਾਂ ਨੂੰ ਚੰਡੀਗੜ੍ਹ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ।
ਇਹ ਖਿਡਾਰੀ ਮੁੱਖ ਮੰਤਰੀ ਨੂੰ ਆਪਣੇ ਮੈਡਲ ਵਾਪਸ ਕਰਨ ਪਹੁੰਚੇ ਹੋਏ ਸਨ। ਮੁੱਖ ਮੰਤਰੀ ਨਿਵਾਸ ਤੋਂ ਇਨ੍ਹਾਂ ਖਿਡਾਰੀਆਂ ਤੋਂ ਨਾਂ ਕੋਈ ਮੰਗ ਪੱਤਰ ਲੈਣ ਆਇਆ ਅਤੇ ਨਾਂ ਹੀ ਮੈਡਲ ਲੈਣ ਆਇਆ ਪਰ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ।
ਖਿਡਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰ ਹੁਣ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ।