ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਭਲਕੇ ਕਿਸਾਨੀ ਮੋਰਚੇ ਦੇ ਸੱਤ ਮਹੀਨੇ ਪੂਰੇ ਹੋ ਰਹੇ ਹਨ, ਇਸੇ ਦੇ ਚੱਲਦਿਆਂ ਪ੍ਰਦੇਸ਼ ਦੇ ਕਿਸਾਨਾਂ ਦੇ ਰਾਜ ਭਵਨ ਵੱਲ ਮਾਰਚ ਨੂੰ ਵੇਖਦੇ ਹੋਏ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਚੰਡੀਗੜ੍ਹ ਦੇ 13 ਐਂਟਰੀ/ਐਗਜ਼ਿਟ ਪੁਆਇੰਟਸ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਇੱਕ ਸੂਚੀ ਜਾਰੀ ਕੀਤੀ ਹੈ।
ਸੂਚੀ ਜਾਰੀ ਕਰਦਿਆਂ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਨਿਚਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮੀ 6 ਵਜੇ ਤਕ ਇਨ੍ਹਾਂ ਪੁਆਇੰਟਾਂ ਰਾਹੀਂ ਚੰਡੀਗੜ੍ਹ ਵਿੱਚ ਪ੍ਰਵੇਸ਼ ਜਾਂ ਨਿਕਾਸੀ ਨਾ ਕਰਨ । ਬਹੁਤ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰਾਂ ਤੋਂ ਬਾਹਰ ਆਉਣ।
ਕਿਸਾਨੀ ਮਾਰਚ ਨੂੰ ਵੇਖਦੇ ਹੋਏ ਪੁਲਿਸ ਦਾ ਜ਼ਿਆਦਾ ਧਿਆਨ ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਰੇ ਰਸਤਿਆਂ ਉੱਤੇ ਕੇਂਦ੍ਰਿਤ ਰਹੇਗਾ।