ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਤੋਂ ਐੱਸ.ਆਈ.ਟੀ ਦੀ ਪੁੱਛਗਿੱਛ ਖ਼ਤਮ ਹੋ ਗਈ ਹੈ ।
‘ਸਿੱਟ’ ਨੇ ਕਰੀਬ ਚਾਰ ਘੰਟਿਆਂ ਤਕ ਸੁਖਬੀਰ ਬਾਦਲ ਤੋਂ ਪੁੱਛਗਿਛ ਕੀਤੀ।
ਵਿਸ਼ੇਸ਼ ਜਾਂਚ ਟੀਮ ਦੇ ਸਵਾਲ ਜਵਾਬ ਤੋਂ ਬਾਅਦ ਸੁਖਬੀਰ ਬਾਦਲ ਕਰੀਬ ਸਵਾ ਤਿੰਨ ਵਜੇ ਬਾਹਰ ਨਿਕਲੇ।
ਅੱਜ ਸ਼ਾਮੀ ਚਾਰ ਵਜੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰੈਸ ਕਾਨਫਰੰਸ ਵੀ ਸੱਦੀ ਗਈ ਹੈ।