ਨੰਗੇ ਧੜ ਹੋ ਕੇ ਬੇਰੁਜ਼ਗਾਰ ਅਧਿਆਪਕਾਂ ਨੇ ਮੋਤੀ ਮਹਿਲ ਤੱਕ ਕੱਢਿਆ ਰੋਸ ਮਾਰਚ

TeamGlobalPunjab
2 Min Read

ਪਟਿਆਲਾ: ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਯੂਨੀਅਨ ਦੇ ਕਾਰਕੁਨਾਂ ਵੱਲੋਂ ਅੱਧ ਨੰਗੇ ਹੋ ਕੇ  ਲੀਲਾ ਭਵਨ ਚੌਕ ਤੇ ਜਾਮ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ  ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ’ ਵੱਲ ਰੋਸ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਨੇ ਫੁਹਾਰਾ ਚੌਕ ਵਿਖੇ ਹੀ ਕਈ ਘੰਟੇ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤਾ। ਜਦੋਂ ਬੇਰੁਜ਼ਗਾਰ ਅਧਿਆਪਕ ਮਾਰਚ ਕਰਦੇ ਹੋਏ ਵਾਈਪੀਐਸ ਚੌਕ ਪਹੁੰਚੇ ਤਾਂ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ।ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਆਗੂਆਂ ਨੇ ਦੱਸਿਆ ਕਿ  ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਅਧਿਆਪਕ ਸੁਰਿੰਦਰਪਾਲ 99 ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਹੋਇਆ ਹੈ।  ਸੁਰਿੰਦਰਪਾਲ  ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਲਗਾਤਾਰ ਅੱਠ ਦਿਨ ਭੁੱਖੇ ਪਿਆਸੇ ਰਹਿਣ ਕਾਰਨ ਸੁੰਰਿਦਰਪਾਲ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ।ਸੁਰਿੰਦਰਪਾਲ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਉਸ ਨਾਲ ਕਿਸੇ ਵੀ ਸਮੇਂ ਕੋਈ ਦੁਰਘਟਨਾ ਵਾਪਰ ਸਕਦੀ ਹੈ।  ਇਸ ਮੌਕੇ ਆਗੂਆਂ ਨੇ ਕਿਹਾ ਕਿ ਸੁਰਿੰਦਰਪਾਲ ਨੂੰ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਹੋਵੇਗਾ।

ਸੂਬਾ ਪ੍ਰਧਾਨ ਦੀਪਕ ਕੰਬੋਜ ਤੇ ਪ੍ਰੈਸ ਸਕੱਤਰ ਦੀਪ ਬਨਾਰਸੀ ਦਾ ਕਹਿਣਾ ਹੈ ਕਿ ਟਾਵਰ ਸੰਘਰਸ਼ੀ ਦਾ ਸ਼ੂਗਰ  ਲੈਵਲ ਬਹੁਤ ਘੱਟ ਗਿਆ ਹੈ ਤੇ ਉਸ ਦੀ ਜਾਨ ਨੂੰ ਵੀ ਖਤਰਾ ਹੈ, ਫਿਰ ਵੀ ਕੈਪਟਨ ਸਰਕਾਰ ਸੰਘਰਸ਼ੀ ਕਾਰਕੁਨਾਂ ਦੀਆਂ ਮੰਗਾਂ ’ਤੇ ਗੌਰ ਨਹੀ ਕਰ ਰਹੀ।

Share This Article
Leave a Comment