ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਦਿੱਲੀ ਪੁਲਿਸ ਨੇ ਕੀਤੀ ਇਕ ਹੋਰ ਗ੍ਰਿਫਤਾਰੀ,1 ਲੱਖ ਰੁਪਏ ਦਾ ਸੀ ਇਨਾਮ

TeamGlobalPunjab
1 Min Read

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ‘ਚ ਗੁਰਜੋਤ ਸਿੰਘ ਨੂੰ ਸੋਮਵਾਰ ਸਵੇਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਹੈ।ਦੱਸ ਦਈਏ  ਗੁਰਜੋਤ ਸਿੰਘ ‘ਤੇ ਦੋਸ਼ ਹੈ ਕਿ ਉਸ ਨੇ ਲਾਲ ਕਿਲ੍ਹੇ ਦੇ ਪਿੱਛੇ ਵਾਲੇ ਗੁੰਬਦ ‘ਤੇ ਚੜ੍ਹ ਕੇ ਕੇਸਰੀ ਝੰਡਾ ਲਹਿਰਾਇਆ ਸੀ। ਉਸ ਦੋਸ਼ ‘ਚ  ਗੁਰਜੋਤ ਫਰਾਰ ਚੱਲ ਰਿਹਾ ਸੀ। ਦਿੱਲੀ ਪੁਲਿਸ ਨੇ ਗੁਰਜੋਤ ਦੀ ਗ੍ਰਿਫਤਾਰੀ ‘ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ ।ਦਿੱਲੀ ਪੁਲਿਸ ਨੇ ਇਸ ਕੇਸ ਵਿੱਚ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਦੀ ਗ੍ਰਿਫਤਾਰੀ ਦੀ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।

ਗੁਰਜੋਤ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦਿੱਲੀ ‘ਚ ਡੀਸੀਪੀ ਸਪੈਸ਼ਲ ਸੈੱਲ ਸੰਜੀਵ ਯਾਦਵ ਨੇ ਕਿਹਾ ਕਿ ਇਸ ਦੀ ਗ੍ਰਿਫ਼ਤਾਰੀ ਲਾਲ ਕਿਲ੍ਹਾ ‘ਤੇ ਨਿਸ਼ਾਨ ਸਾਹਿਬ  ਲਹਿਰਾਉਣ ਦੇ ਦੋਸ਼ ‘ਚ ਹੋਈ ਹੈ।

ਕੇਂਦਰ ਦੇ ਨਵੇਂ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਝੜਪਾਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਲਾਲ ਕਿਲ੍ਹਾ ‘ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ ਅਤੇ ਇਸ ਮਾਮਲੇ ਵਿਚ ਗੁਰਜੋਤ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ।

 

Share This Article
Leave a Comment