ਸਮੂਹ ਡਾਕਟਰ ਜਥੇਬੰਦੀਆਂ ਦਾ ਐਲਾਨ, ਪੇਅ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਵਾਉਣ ਲਈ ਜਾਰੀ ਰਹੇਗਾ ਸੰਘਰਸ਼

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਸਮੂਹ ਡਾਕਟਰਾਂ ਦੀਆਂ ਜਥੇਬੰਦੀਆਂ ਵੱਲੋਂ ਬਣਾਈ ਕੋਆਰਡੀਨੇਸ਼ਨ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਪੇਅ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।

ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਗਗਨਦੀਪ ਸਿੰਘ ਸ਼ੇਰਗਿੱਲ ਅਤੇ ਸਰਬਜੀਤ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਪੰਜਾਬ ਸਰਕਾਰ ਇਹ ਕਮਿਸ਼ਨ ਦੀ ਰਿਪੋਰਟ ਇੰਨ ਬਿੰਨ ਲਾਗੂ ਕਰੇਗੀ ਪਰ ਸਰਕਾਰ ਨੇ ਉਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੇ ਕੱਟ ਲਗਾ ਦਿੱਤਾ ਹੈ, ਜਿਸ ਕਾਰਨ ਡਾਕਟਰਾਂ ਤੇ ਹੋਰਨਾਂ ਵਰਗਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਨਿਗੂਣਾ ਵਾਧਾ ਹੋਵੇਗਾ ਅਤੇ ਕਈ ਵਰਗ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਤਾਂ ਘੱਟ ਵੀ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਐਨਪੀਏ ਤੇ ਕੱਟ ਲਗਾ ਕੇ ਅਤੇ ਬੇਸਿਕ ਤਨਖ਼ਾਹ ਨਾਲੋਂ ਐੱਨਪੀਏ ਨੂੰ ਜੁਦਾ ਕਰਕੇ ਡਾਕਟਰਾਂ ਨੂੰ ਵੱਡਾ ਘਾਟਾ ਪਾਇਆ ਗਿਆ ਹੈ। ਡਾਕਟਰ ਆਗੂਆਂ ਦਾ ਕਹਿਣਾ ਸੀ ਕਿ ਕੋਵਿਡ ਮਹਾਂਮਾਰੀ ਦੌਰਾਨ ਡਾਕਟਰ ਆਪਣੀ ਜਾਨ ‘ਤੇ ਖੇਡਕੇ ਇਨਸਾਨੀਅਤ ਦੀ ਸੇਵਾ ਕਰਦੇ ਹਨ ਅਤੇ ਉਨ੍ਹਾਂ ਨੂੰ ਵੀ ਸੀ ਕਿ ਸਰਕਾਰ ਉਨ੍ਹਾਂ ਦੀਆਂ ਤਨਖਾਹਾਂ ਵਿਚ ਚੋਖਾ ਵਾਧਾ ਕਰੇਗੀ ਪਰ ਸਰਕਾਰ ਨੇ ਤਨਖ਼ਾਹਾਂ ਤੇ ਕੱਟ ਲਗਾਉਣ ਦਾ ਫ਼ੈਸਲਾ ਕਰਕੇ ਉਨ੍ਹਾਂ ਦਾ ਮਨੋਬਲ ਡੇਗਿਆ ਹੈ।

Share This Article
Leave a Comment