ਜੰਮੂ-ਕਸ਼ਮੀਰ ਤੋਂ ਸਾਹਮਣੇ ਆਏ ਸਿੱਖ ਲੜਕੀਆਂ ਦੇ ਧਰਮ ਤਬਦੀਲੀ ਦੇ ਮਾਮਲੇ ਨੂੰ ਲੈ ਕੇ ਜਾਗੋ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਭੇਜ ਕੇ ਮੰਗਿਆ ਦਖ਼ਲ

TeamGlobalPunjab
2 Min Read

ਨਵੀਂ ਦਿੱਲੀ : ਜੰਮੂ-ਕਸ਼ਮੀਰ ਦੀ ਸਿੱਖ ਲੜਕੀਆਂ ਦੇ ਧਰਮ ਤਬਦੀਲੀ ਅਤੇ ਸਿੱਖਾਂ ਦੇ ਨਾਲ ਦੂਜੇ ਦਰਜੇ ਦੇ ਸ਼ਹਿਰੀ ਦਾ ਕਸ਼ਮੀਰ ਵਿੱਚ ਵਿਵਹਾਰ ਹੋਣ ਦਾ ਦਾਅਵਾ ਕਰਦੇ ਹੋਏ ਅੱਜ ਜਾਗੋ ਪਾਰਟੀ ਨੇ ਜੰਮੂ-ਕਸ਼ਮੀਰ ਹਾਊਸ ਅੱਗੇ ਰੋਸ ਮੁਜ਼ਾਹਰਾ ਕੀਤਾ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸਿੱਖਾਂ ਦੀਆਂ ਪਰੇਸ਼ਾਨੀਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਹੈ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਿੱਖਾਂ ਦੇ ਨਾਲ ਕੇਂਦਰ ਮਤਰੇਈ ਮਾਂ ਵਾਲਾ ਵਿਵਹਾਰ ਕਰ ਰਿਹਾ ਹੈ। ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਕਸ਼ਮੀਰ ਘਾਟੀ ਭਾਰਤ ਦੇ ਨਾਲ ਹੈਂ, ਤਾਂ ਉਸ ਦੇ ਪਿੱਛੇ ਸਿੱਖਾਂ ਦੀ ਵੱਡੀ ਕੁਰਬਾਨੀ ਹੈ।

ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕਰਦੇ ਹੋਏ ਜੀਕੇ ਨੇ ਧਰਮ ਤਬਦੀਲੀ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੇ ਨਾਲ ਹੀ ਜੰਮੂ ਦੇ ਸਿੱਖਾਂ ਨੂੰ ਘੱਟਗਿਣਤੀ ਭਾਈਚਾਰੇ ਦਾ ਦਰਜਾ ਦੇਣ, ਰਾਜ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ, ਵਿਸਥਾਪਿਤ ਸਿੱਖਾਂ ਨੂੰ ਸਨਮਾਨਜਨਕ ਰਾਹਤ ਪੈਕੇਜ, ਵਿਸਥਾਪਿਤ ਸਿੱਖਾਂ ਨੂੰ ਕਸ਼ਮੀਰੀ ਪੰਡਿਤਾਂ ਦੇ ਬਰਾਬਰ ਸੁਵਿਧਾਵਾਂ ਦੇਣ ਦੀ ਬੇਨਤੀ ਕੀਤੀ ਹੈ।

ਇਸ ਦੇ ਨਾਲ ਹੀ ਧਾਰਾ 370 ਹਟਣ ਤੋਂ ਬਾਅਦ ਪੰਜਾਬੀ ਭਾਸ਼ਾ ਦੇ ਹਟੇ ਦਰਜੇ ਨੂੰ ਵੀ ਬਹਾਲ ਕਰਨ ਦੀ ਵਕਾਲਤ ਕਰਦੇ ਹੋਏ ਜੀਕੇ ਨੇ ਜੰਮੂ-ਕਸ਼ਮੀਰ ਦੇ ਸਿੱਖਾਂ ਦੇ ਜ਼ਖ਼ਮਾਂ ‘ਤੇ ਮਰਹਮ ਲਗਾਉਣ ਦੇ ਨਾਲ ਹੀ ਰਾਸ਼ਟਰਵਾਦੀ ਸ਼ਹਿਰੀਆਂ ਨੂੰ ਉਨ੍ਹਾਂ ਦਾ ਹੱਕ ਦੇਣ ਲਈ ਇਸ ਕਦਮ ਨੂੰ ਜ਼ਰੂਰੀ ਦੱਸਿਆ ਹੈ।

Share This Article
Leave a Comment