ਨਵੀਂ ਦਿੱਲੀ : ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਮਰੀਜ਼ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ, ਹਾਲਾਂਕਿ ਇਹ ਰਾਸ਼ੀ ਕਿੰਨੀ ਹੋਵੇਗੀ, ਇਸ ਦਾ ਫੈਸਲਾ ਕੇਂਦਰ ਸਰਕਾਰ ਹੀ ਕਰੇਗੀ ।
ਸੁਪਰੀਮ ਕੋਰਟ ਨੇ ਕੇਂਦਰ ਨੂੰ ਹੁਕਮ ਦਿੱਤੇ ਕਿ ਉਹ ਕੋਵਿਡ-19 ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਰਾਸ਼ੀ ਦਾ ਭੁਗਤਾਨ ਕਰਨ ਲਈ 6 ਹਫ਼ਤੇ ਦੇ ਅੰਦਰ ਦਿਸ਼ਾ ਨਿਰਦੇਸ਼ ਤਿਆਰ ਕਰੇ। ਦੱਸ ਦਈਏ ਕਿ ਪਟੀਸ਼ਨ ਵਿੱਚ 4 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।
ਦੱਸ ਦਈਏ ਪਟੀਸ਼ਨਰ ਨੇ ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ, ਹਾਲਾਂਕਿ ਕੋਰਟ ਨੇ ਇਸ ਮੰਗ ਨੂੰ ਖਾਰਜ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਹਾ ਸੀ ਕਿ ਇੰਨਾ ਮੁਆਵਜ਼ਾ ਦੇਣਾ ਸੰਭਵ ਨਹੀ ਹੈ, ਇਸ ਨਾਲ ਸਰਕਾਰ ‘ਤੇ ਆਰਥਿਕ ਦਬਾਅ ਵੱਧ ਜਾਵੇਗਾ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਕੋਵਿਡ ਸੰਕਰਮਣ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਡੈਥ ਸਰਟਿਫਿਕੇਟ ਜਾਰੀ ਕਰਨ ਨੂੰ ਆਸਾਨ ਬਣਾਉਣ ਲਈ ਦਿਸ਼ਾ ਨਿਰਦੇਸ਼ ਵੀ ਜਾਰੀ ਕਰੇ।