ਨਿਊਜ਼ ਡੈਸਕ : ਰੋਜ਼ੀ-ਰੋਟੀ ਕਮਾਉਣ ਲਈ ਲਗਭਗ 1 ਸਾਲ ਪਹਿਲਾਂ ਨਾਈਜੀਰੀਆ ਗਏ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਤਲਵੰਡੀ ਸੋਭਾ ਸਿੰਘ ਦੇ ਹਰਮਨ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਹਰਮਨ ਦੇ ਪਰਿਵਾਰ ਨੂੰ ਖ਼ਬਰ ਮਿਲੀ ਕਿ ਉਨ੍ਹਾਂ ਦੇ ਪੁੱਤਰ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ ਪਰ ਅਚਾਨਕ ਉਸ ਦੀ ਸਿਹਤ ਖ਼ਰਾਬ ਹੋਣ ਦੀ ਖ਼ਬਰ ਆਈ, ਪਰ ਬਾਅਦ ਵਿਚ ਪਤਾ ਚੱਲਿਆ ਕਿ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਸਮਾਜ ਸੇਵੀ ਜਥੇਬੰਦੀਆਂ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖ਼ਰੀ ਵਾਰ ਦੇਖ ਸਕਣ।