ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ । ਮੁੱਖ ਮੰਤਰੀ ਵੱਲੋਂ ਆਪਣੇ ਵਿਧਾਇਕਾਂ ਨਾਲ ਕੀਤੀ ਗਈ ਮੀਟਿੰਗ ਨੂੰ ਚੀਮਾ ਨੇ ਇੱਕ ਬਿਜ਼ਨਸ ਡੀਲ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਕੈਪਟਨ ਨੇ ਆਪਣੇ ਹੀ ਵਿਧਾਇਕਾਂ ਦੀ ਖਰੀਦੋ-ਫ਼ਰੋਖਤ ਸ਼ੁਰੂ ਕਰ ਦਿੱਤੀ ਹੈ। ਇਸ ਵੇਲੇ ਆਮ ਲੋਕ ਹੀ ਨਹੀਂ ਸਗੋਂ ਵੱਡੀ ਗਿਣਤੀ ਕਾਂਗਰਸੀ ਵਿਧਾਇਕ ਕੈਪਟਨ ਦੀਆਂ ਨੀਤੀਆਂ ਤੋਂ ਖੁਸ਼ ਨਹੀਂ। ਚੀਮਾ ਨੇ ਇਲਜ਼ਾਮ ਲਗਾਇਆ ਕਿ ਕੈਪਟਨ ਹੁਣ ਹਿੱਸਾ ਪੱਤੀ ਵਧਾ ਕੇ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਵਿਚ ਲੱਗੇ ਹੋਏ ਹਨ।
ਚੀਮਾ ਨੇ ਕਿਹਾ ਕਿ ਕਾਂਗਰਸ ਹੁਣ ਵੈਂਟੀਲੇਟਰ ‘ਤੇ ਹੈ, ਜਾਂਦੇ-ਜਾਂਦੇ ਕੈਪਟਨ ਆਪਣੇ ਵਿਧਾਇਕਾਂ ਨੂੰ ਲੁੱਟਣ ਦਾ ਖੁੱਲਾ ਮੌਕਾ ਦੇ ਰਹੇ ਹਨ।
ਚੀਮਾ ਨੇ ਕੈਪਟਨ ਬਾਰੇ ਹੋਰ ਕੀ ਕੁਝ ਕਿਹਾ , ਵੇਖੋ ਇਹ ਵੀਡੀਓ
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਲੰਚ ਡਿਪਲੋਮੈਸੀ’ ਅਧੀਨ ਅੱਜ ਸ਼ਹਿਰੀ ਖੇਤਰਾਂ ਦੇ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ। ਇਸ ਵਿੱਚ ਕਰੀਬ ਤਿੰਨ ਦਰਜਨ ਵਿਧਾਇਕ ਸ਼ਾਮਲ ਹੋਏ ਸਨ।