ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਸ਼ੁੱਕਰਵਾਰ ਨੂੰ ਮੁੱਠਭੇੜ ਹੋਈ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਕਸ਼ਮੀਰ ਦੇ ਆਈਜੀਪੀ (ਇੰਸਪੈਕਟਰ ਜਨਰਲ ਪੁਲਿਸ) ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਪੰਜ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਹਨ। ਇਨ੍ਹਾਂ ਵਿਚੋਂ ਇਕ ਜ਼ਿਲ੍ਹਾ ਕਮਾਂਡਰ ਨਿਸ਼ਾਜ ਲੋਨ ਹੈ ਅਤੇ ਦੂਸਰਾ ਪਾਕਿਸਤਾਨ ਦਾ ਹੈ।
ਮੁਕਾਬਲੇ ਵਿਚ ਸੈਨਾ ਦਾ ਇਕ ਜਵਾਨ ਵੀ ਸ਼ਹੀਦ ਹੋਇਆ ਹੈ। ਰਾਜਪੋਰਾ ਇਲਾਕੇ ਦੇ ਪਿੰਡ ਹੰਜਿਨ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਉੱਤੇ ਸੁਰੱਖਿਆ ਬਲਾਂ ਨੇ ਸਰਚ ਅਭਿਆਨ ਸ਼ੁਰੂ ਕੀਤਾ ਸੀ। ਇਸ ਦੌਰਾਨ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਬੁੱਧਵਾਰ ਨੂੰ ਵੀ ਇੱਕ ਮੁੱਠਭੇੜ ਹੋਈ। ਮੁਹਿੰਮ ਦੌਰਾਨ ਕੁਲਗਾਮ ਦੇ ਚਿਮਰ ਖੇਤਰ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਸੁੱਟੇ ਸਨ।