ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਦੇ ਚਲਦਿਆਂ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਖਿਲਾਫ ‘ਹੱਲਾ ਬੋਲ’ ਦਿੱਤਾ ਹੈ। ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਲਈ ਇਕੱਠੇ ਹੋ ਗਏ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵਿਚ ਲਾਗੂ ਪੰਜਾਬ ਵਿਰੋਧ ਹੀ ਬਿਜਲੀ ਸਮਝੌਤੇ ਅਤੇ ਮਾਫੀਆ ਰਾਜ ਕੈਪਟਨ ਦੇ ਸ਼ਾਸਨ ਵਿਚ ਵੀ ਚੱਲ ਰਹੇ ਹਨ।