ਨਿਊਜ਼ ਡੈਸਕ : ਅਮਰੀਕਾ ਅਤੇ ਕੈਨੇਡਾ ‘ਚ ਭਿਆਨਕ ਗਰਮੀ ਨੇ ਕਹਿਰ ਮਚਾ ਰੱਖਿਆ ਹੈ। ਇਸ ਦੇ ਚਲਦਿਆਂ ਉੱਥੇ ਆਏ ਦਿਨ ਲੋਕ ਆਪਣੀਆਂ ਜਾਨਾਂ ਗਵਾ ਰਹੇ ਹਨ। ਦੋਵਾਂ ਦੇਸ਼ਾਂ ਵਿੱਚ ਹੁਣ ਤੱਕ ਕੁੱਲ ਮਿਲਾ ਕੇ 581 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਅਮਰੀਕਾ ਦੇ ਉੱਤਰ ਪੱਛਮੀ ਖੇਤਰ ਵਿੱਚ ਮ੍ਰਿਤਕਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ।
ਉਥੇ ਹੀ ਮਾਹਰਾਂ ਦਾ ਕਹਿਣਾ ਹੈ ਕਿ ਬਹੁਤ ਜ਼ਿਆਦਾ ਗਰਮੀ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਓਰੇਗਨ, ਵਾਸ਼ਿੰਗਟਨ ਸਟੇਟ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਅਣਗਿਣਤ ਲੋਕਾਂ ਦੀ ਮੌਤ ਹੋਈ ਹੈ। ਇਸ ਖੇਤਰ ਵਿੱਚ 25 ਜੂਨ ਨੂੰ ਭਿਆਨਕ ਗਰਮੀ ਪੈਣੀ ਸ਼ੁਰੂ ਹੋਈ ਅਤੇ ਮੰਗਲਵਾਰ ਨੂੰ ਹੀ ਕੁੱਝ ਇਲਾਕਿਆਂ ਨੂੰ ਥੋੜ੍ਹੀ ਰਾਹਤ ਮਿਲੀ ।
ਉੱਥੇ ਹੀ ਇਕੱਲੇ ਓਰੇਗਨ ਵਿੱਚ ਮ੍ਰਿਤਕਾਂ ਦੀ ਗਿਣਤੀ ਘਟੋਂ-ਘੱਟ 95 ‘ਤੇ ਪਹੁੰਚ ਗਈ ਹੈ। ਸਭ ਤੋਂ ਜ਼ਿਆਦਾ ਮੌਤਾਂ ਮੁਲਟਨੋਮਾ ਕਾਉਂਟੀ ਵਿੱਚ ਹੋਈਆਂ। ਇਸ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ‘ਚ 25 ਜੂਨ ਤੋਂ ਬਾਅਦ ਘਟੋਂ -ਘੱਟ 486 ਲੋਕਾਂ ਦੀ ਅਚਾਨਕ ਮੌਤ ਹੋਣ ਦੀਆਂ ਖਬਰਾਂ ਮਿਲੀਆਂ ਹਨ।