ਮਲੋਟ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ ਨੇ ਅੱਜ ਮਲੋਟ ਵਿਖੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੇ ਤਿੱਖੇ ਸ਼ਬਦੀ ਵਾਰ ਕੀਤੇ।
ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ ਲੋਕ ਇਹ ਮਨ ਬਣਾ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਦੇ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਉਨ੍ਹਾਂ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਹਨ, ਪਾਰਟੀ ਲਈ ਸਮਰਪਿਤ ਹੋ ਕੇ ਕੰਮ ਕਰਦੇ ਹਨ, ਪੰਜਾਬ ਦੇ ਲੋਕ ਉਹਨਾਂ ਨੂੰ ਪਿਆਰ ਕਰਦੇ ਹਨ ਬਾਕੀ ਪਾਰਟੀ ਹਾਈਕਮਾਨ ਨੇ ਇਸ ਸਬੰਧੀ ਫੈਸਲਾ ਲੈਣਾ ਹੈ।
ਰੇਤ ਦੀਆਂ ਖਡਾਂ ਤੇ ਅਕਾਲੀ ਦਲ ਪ੍ਰਧਾਨ ਦੀ ਛਾਪੇਮਾਰੀ ‘ਤੇ ਉਹਨਾਂ ਕਿਹਾ ਕਿ 10 ਸਾਲ ਅਕਾਲੀ ਦਲ ਦੇ ਰਾਜ ‘ਚ ਵੀ ਇਹੀ ਕੁਝ ਚਲਦਾ ਰਿਹਾ ਹੈ। ਬੀਤੇ ਸਾਢੇ ਚਾਰ ਸਾਲ ਤੋਂ ਕਾਂਗਰਸ ਇਹ ਕੁਝ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਕਰੀਆਂ ਸਿਰਫ ਅੰਕੜਿਆਂ ‘ਚ ਦਿੱਤੀਆਂ ਜ਼ਮੀਨੀ ਪੱਧਰ ‘ਤੇ ਨਹੀਂ, ਵਿਕਾਸ ਦੇ ਨਾਮ ‘ਤੇ ਸਿਰਫ ਨੀਂਹ ਪੱਥਰ ਹੀ ਰੱਖੇ ਹਨ।