ਰਾਹਤ ਦੀ ਖਬਰ: ਕੋਰੋਨਾ ਦੇ ਨਵੇਂ ਕੇਸਾਂ ‘ਚ ਆਈ ਵੱਡੀ ਗਿਰਾਵਟ

TeamGlobalPunjab
1 Min Read

ਨਵੀਂ ਦਿੱਲੀ : ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਜ਼ਿਆਦਾ ਦੇਸ਼ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹਨ। ਭਾਰਤ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਘੱਟ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਨਵੇਂ ਮਾਮਲਾ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਦੇਸ਼ ਵਿੱਚ 34 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਅਤੇ 500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 34,703 ਨਵੇਂ ਕੇਸ ਪਾਏ ਗਏ ਅਤੇ ਇਸ ਦੇ ਨਾਲ ਲਾਗ ਤੋਂ ਰਿਕਵਰੀ ਦੀ ਦਰ 97.17 ਪ੍ਰਤੀਸ਼ਤ ਹੋ ਗਈ ਹੈ। ਪਿਛਲੇ 111 ਦਿਨਾਂ ਵਿੱਚ ਇਹ ਇੱਕ ਦਿਨ ਵਿੱਚ ਸਭ ਤੋਂ ਘੱਟ ਮਾਮਲਿਆਂ ਦਾ ਅੰਕੜਾ ਹੈ।

Share This Article
Leave a Comment