ਬਿਜਲੀ ਸੰਕਟ ‘ਤੇ ਫਿਰ ਬੋਲੇ ਨਵਜੋਤ ਸਿੱਧੂ, ਕਿਹਾ ਵਾਅਦੇ ਉਦੋਂ ਤੱਕ ਬੇਅਰਥ ਨੇ ਜਦੋਂ ਤੱਕ…

TeamGlobalPunjab
5 Min Read

ਚੰਡੀਗੜ੍ਹ – ਬਿਜਲੀ ਸੰਕਟ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਲਗਾਤਾਰ ਆਪਣੇ ਬਿਆਨ ਦੇ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਕਰਕੇ ਲਿਖਿਆ, ‘ਮੁਫ਼ਤ ਬਿਜਲੀ ਦੇਣ ਦੇ ਖੋਖਲੇ ਵਾਅਦੇ ਉਦੋਂ ਤੱਕ ਬੇਅਰਥ ਹਨ, ਜਦੋਂ ਤੱਕ ਪੰਜਾਬ ਵਿਧਾਨ ਸਭਾ ਰਾਹੀਂ ਨਵਾਂ ਕਾਨੂੰਨ ਬਣਾ ਕੇ ਬਿਜਲੀ ਖਰੀਦ ਸਮਝੌਤੇ ਰੱਦ ਨਹੀਂ ਕਰ ਦਿੱਤੇ ਜਾਂਦੇ। ਜਦੋਂ ਤੱਕ ਬਿਜਲੀ ਖਰੀਦ ਸਮਝੌਤਿਆ ਦੀਆਂ ਨੁਕਸਾਨਦਾਇਕ ਧਾਰਾਵਾਂ ਨੇ ਪੰਜਾਬ ਦੇ ਹੱਥ ਬੰਨ੍ਹੇ ਹੋਏ ਹਨ ਤੇ ਉਦੋਂ ਤੱਕ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗੱਲ ਖਿਆਲੀ ਪੁਲਾਓ ਹੀ ਹੈ।’

ਸਿੱਧੂ ਨੇ ਕਿਹਾ ਕਿ, ‘ਬਿਜਲੀ ਖਰੀਦ ਸਮਝੌਤਿਆਂ ਅਧੀਨ ਪੰਜਾਬ 100% ਉਤਪਾਦਨ ਲਈ ਨਿਰਧਾਰਤ ਚਾਰਜ ਅਦਾ ਕਰਨ ਲਈ ਮਜ਼ਬੂਰ ਹੈ। ਜਦਕਿ ਹੋਰ ਸੂਬੇ 80% ਤੋਂ ਵੱਧ ਦੀ ਕੋਈ ਅਦਾਇਗੀ ਨਹੀਂ ਕਰਦੇ। PPA ਅਧੀਨ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਜੇ ਇਹ ਨਿਰਧਾਰਤ ਚਾਰਜ ਅਦਾ ਨਾ ਕੀਤੇ ਜਾਣ ਤਾਂ ਇਸ ਨਾਲ ਪੰਜਾਬ ਵਿੱਚ ਬਿਜਲੀ ਦੀ ਕੀਮਤ ਸਿੱਧਾ 1.20 ਰੁਪਏ ਪ੍ਰਤੀ ਯੂਨਿਟ ਘਟ ਜਾਵੇਗੀ।’

ਉਨ੍ਹਾਂ ਕਿਹਾ ਕਿ, ‘PPA ਪੰਜਾਬ ‘ਚ ਬਿਜਲੀ ਦੀ ਮੰਗ ਦੇ ਹਿਸਾਬ ਨਾਲ ਗਲਤ ਹਨ। ਬਿਜਲੀ ਦੀ ਵੱਧ ਤੋਂ ਵੱਧ ਮੰਗ 13,000-14000 ਮੈਗਾਵਾਟ ਸਿਰਫ਼ ਚਾਰ ਮਹੀਨੇ ਰਹਿੰਦੀ ਹੈ, ਬਾਕੀ ਸਮੇਂ ਇਹ 5000-6000 ਮੈਗਾਵਾਟ ਤੱਕ ਘੱਟ ਜਾਂਦੀ ਹੈ, ਪਰ ਬਿਜਲੀ ਖਰੀਦ ਸਮਝੌਤੇ ਇਸ ਤਰ੍ਹਾਂ ਬਣਾਏ ਗਏ ਹਨ ਕਿ ਨਿਧਾਰਤ ਚਾਰਜ ਵੱਧ ਤੋਂ ਵੱਧ ਮੰਗ ਅਨੁਸਾਰ ਹੀ ਅਦਾ ਕਰਨੇ ਪੈ ਰਹੇ ਹਨ।’

ਉਨ੍ਹਾਂ ਨੇ ਕਿਹਾ ਕਿ, ‘ਸਭ ਤੋਂ ਜ਼ਿਆਦਾ ਚਿੰਤਾ ਦੀ ਗੱਲ ਹੈ ਕਿ ਬਿਜਲੀ ਦੀ ਵੱਧ ਤੋਂ ਵੱਧ ਮੰਗ ਦੇ ਨਾਲ ਪ੍ਰਾਈਵੇਟ ਬਿਜਲੀ ਪਲਾਂਟਾਂ ਵੱਲੋਂ ਲਾਜ਼ਮੀ ਬਿਜਲੀ ਪੂਰਤੀ ਲਈ ਕੋਈ ਵੀ ਸਮਝੌਤਾ ਦਰਜ ਨਹੀਂ ਹੈ। ਇਸ ਲਈ ਝੋਨੇ ਦੀ ਬਿਜਾਈ ਦੇ ਮੌਕੇ ਉਨ੍ਹਾਂ ਨੇ ਆਪਣੇ 2 ਬਿਜਲੀ ਪਲਾਂਟ ਠੀਕ ਕਰਵਾਏ ਬਗੈਰ ਹੀ ਬੰਦ ਕਰ ਦਿੱਤੇ ਹਨ, ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਨੂੰ ਵਾਧੂ ਬਿਜਲੀ ਖਰੀਦਣੀ ਪੈ ਰਹੀ ਹੈ।’

ਉਨ੍ਹਾਂ ਕਿਹਾ ਕਿ, ‘ਬਿਜਲੀ ਸਮਝੌਤਿਆਂ ਕਾਰਨ ਹੀ ਦੀ ਪੰਜਾਬ ਦੇ ਲੋਕਾਂ ਨੂੰ ਹਜ਼ਾਰਾਂ ਕਰੋੜ ਰੁਪਏ ਕੀਮਤ ਚੁਕਾਉਣੀ ਪਈ ਹੈ।’ ਉਨ੍ਹਾਂ ਨੇ ਕਿਹਾ ਕਿ ਬਿਜਲੀ ਖਰੀਦ ਸਮਝੌਤੇ ਬਾਦਲਾਂ ਨੂੰ ਭ੍ਰਿਸ਼ਟ ਲਾਭ ਪਹੁੰਚਾਉਣ ਲਈ ਕੀਤੇ ਗਏ ਸਨ ਅਤੇ ਇਹ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਦੀ ਹੀ ਇੱਕ ਹੋਰ ਮਿਸਾਲ ਹੈ ਅਤੇ ਇਸ ਦਾ ਖ਼ਾਮਿਆਜਾ ਅੱਜ ਪੰਜਾਬ ਭੁਗਤ ਰਿਹਾ ਹੈ।

Share This Article
Leave a Comment