ਸੁਖਬੀਰ ਬਾਦਲ ਨੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

TeamGlobalPunjab
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ 2022 ਵਿੱਚ ਅਕਾਲੀ-ਬਸਪਾ ਦੀ ਸਰਕਾਰ ਆਉਂਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਮੁਫਤ ਦਿੱਤੀ ਜਾਵੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਲਗਭਗ 7 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਮੋਰਚਾ ਲੈ ਕੇ ਬੈਠੇ ਹੋਏ ਹਨ। ਦਿਨ ਰਾਤ, ਗਰਮੀ, ਮੀਂਹ , ਹਨੇਰੀ ‘ਚ ਸਾਡੇ ਕਿਸਾਨ, ਔਰਤਾਂ, ਬੱਚੇ ਤੇ ਬਜ਼ੁਰਗ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿਚ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦੀ ਪਾ ਚੁੱਕੇ ਹਨ।

ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਜਥੇਬੰਦੀ ਹੈ ਤੇ 100 ਸਾਲ ਪੁਰਾਣੀ ਜਥੇਬੰਦੀ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ 2022 ਵਿਚ ਅਕਾਲੀ-ਬਸਪਾ ਦੀ ਸਰਕਾਰ ਆਏਗੀ ਤੇ ਜਨਤਾ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ

Share This Article
Leave a Comment