ਨਵੀਂ ਦਿੱਲੀ : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਦੀ ਸਿਹਤ ਵਿਗੜਨ ਤੋਂ ਬਾਅਦ ਅੱਜ ਉਸ ਨੂੰ ਸਵੇਰੇ ਸੁਨਾਰੀਆ ਜੇਲ੍ਹ ਤੋਂ ਦਿੱਲੀ ਏਮਜ਼ ਲਿਜਾਇਆ ਗਿਆ। ਏਮਜ਼ ਵਿੱਚ ਉਸ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਡੇਰਾ ਮੁਖੀ ਦੇ ਪੇਟ ਵਿੱਚ ਲਗਾਤਾਰ ਦਰਦ ਹੈ।
ਇਸ ਤੋਂ ਪਹਿਲਾਂ 13 ਮਈ ਨੂੰ ਵੀ ਜੇਲ੍ਹ ਅਧਿਕਾਰੀਆਂ ਦੀ ਸਲਾਹ ‘ਤੇ ਰਾਮ ਰਹੀਮ ਨੂੰ ਰੋਹਤਕ ਪੀਜੀਆਈਐਮਐਸ ਲਿਜਾਇਆ ਗਿਆ ਸੀ। ਉਸ ਸਮੇਂ ਜੇਲ੍ਹ ਦੇ ਡਾਕਟਰਾਂ ਨੇ ਕਿਹਾ ਸੀ ਕਿ ਗੁਰਮੀਤ ਰਾਮ ਰਹੀਮ ਦਾ ਬਲੱਡ ਪ੍ਰੈਸ਼ਰ ਵੱਧ-ਘੱਟ ਰਿਹਾ ਸੀ। ਦੱਸ ਦਈਏ ਕਿ ਰਾਮ ਰਹੀਮ ਨੂੰ ਅਗਸਤ 2017 ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਔਰਤਾਂ ਨਾਲ ਬਲਾਤਕਾਰ ਦੇ ਦੋਸ਼ ਹੇਂਠ 20 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ।