ਅੰਮ੍ਰਿਤਸਰ ‘ਚ ਆਉਂਦੀ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

TeamGlobalPunjab
1 Min Read

ਅੰਮ੍ਰਿਤਸਰ : ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ। ਇਹ ਪਾਬੰਦੀ ਦਾ ਹੁਕਮ 20 ਜੁਲਾਈ 2021 ਤੱਕ ਲਾਗੂ ਰਹੇਗਾ।

Share This Article
Leave a Comment