ਸਿੱਧੂ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ, ਕਿਹਾ ਜਾਖੜ ਹਮੇਸ਼ਾ ਕਰਦੇ ਰਹਿਣਗੇ ਮੇਰਾ ਮਾਰਗ ਦਰਸ਼ਨ

TeamGlobalPunjab
1 Min Read

ਪੰਚਕੁਲਾ: ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਅੱਜ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸਿੱਧੂ ਨੇ ਕਿਹਾ ਜਾਖੜ ਹਮੇਸ਼ਾ ਮੇਰਾ ਮਾਰਗ ਦਰਸ਼ਨ ਕਰਦੇ ਰਹਿਣਗੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਬਹੁਤ ਯੋਗ ਤੇ ਕਾਬਲ ਵਿਅਕਤੀ ਹਨ।

ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਦੀ ਚਰਚਾ ਵਿਚਾਲੇ ਅੱਜ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ।

ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਦਾ ਯਤਨ ਕਰਨ ਲਈ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਰਹੇ ਹਨ। ਇੱਥੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਗਲਤ ਫ਼ਹਿਮੀਆਂ ਨੂੰ ਦੂਰ ਕਰ ਸਕਦੇ ਹਨ।

Share This Article
Leave a Comment